ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼)
ਅਤੇ ਵੀ.ਵੀ.ਪੀ.ਏ.ਟੀ ਦੀ ਜ਼ਿਲ੍ਹਾ ਪੱਧਰ ‘ਤੇ ਸਟੋਰੇਜ਼ ਲਈ ਨਵੇਂ ਉਸਾਰੇ ਜਾਣ ਵਾਲੇ ਵੇਅਰ ਹਾਊਸ ਦਾ ਨੀਂਹ ਪੱਥਰ ਸੰਯਮ ਅਗਰਵਾਲ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਵਲੋਂ ਨਾਰੀਅਲ ਤੋੜ ਕੇ ਕੀਤਾ ਗਿਆ।ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਇਹ ਵੇਅਰਹਾਊਸ ਤਿੰਨ ਮੰਜ਼ਲੀ ਇਮਾਰਤ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਇਸ ਦੀ ਉਸਾਰੀ ਦਾ ਕੰਮ 6 ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਹੋ ਜਾਵੇਗਾ।ਉਨ੍ਹਾਂ ਦੱਸਿਆ ਕਿ ਅਗਾਮੀਂ ਵਿਧਾਨ ਸਭਾ ਦੀਆਂ ਆਮ ਚੋਣਾਂ-2022 ਲਈ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ ਨੂੰ ਇਸੇ ਵੇਅਰ ਹਾਊਸ ਵਿੱਚ ਸਟੋਰ ਕੀਤਾ ਜਾਵੇਗਾ।
ਇਸ ਮੌਕੇ ਮਨਮੋਹਨ ਸਾਰੰਗਲ, ਕਾਰਜਕਾਰੀ ਇੰਜੀਨੀਅਰ, ਲੋਕ ਨਿਰਮਾਣ ਵਿਭਾਗ (ਭ ਤੇ ਮ ਸ਼ਾਖਾ) ਪਠਾਨਕੋਟ, ਸਰਬਜੀਤ ਸਿੰਘ, ਤਹਿਸੀਲਦਾਰ (ਚੋਣਾਂ) ਪਠਾਨਕੋਟ, ਯੋਗੇਸ਼ ਸਿੰਘ ਚੋਣ ਕਾਨੂੰਗੋ-ਡੀਲਿੰਗ ਹੈਂਡ ਈ.ਵੀ.ਐਮਜ਼/ਵੀਵੀਪੀਏਟੀ, ਰਾਮ ਲੁਭਾਇਆ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਠਾਨਕੋਟ, ਵਿਭਵ ਮਹਾਜਨ ਐਸ.ਡੀ.ਓ, ਪਰਮਿੰਦਰ ਸਿੰਘ ਜੇ.ਈ, ਮੈਸ. ਪ੍ਰਿੰਸ ਗੰਡੋਤਰਾ ਬਿਲਡਰਜ ਅੰਮ੍ਰਿਤਸਰ ਅਤੇ ਜ਼ਿਲ੍ਹਾ ਚੋਣ ਦਫ਼ਤਰ ਪਠਾਨਕੋਟ ਦੇ ਸਟਾਫ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media