ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ/ ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਪੂਰਬੀ ਦੀ ਵਾਰਡ ਨੰ: 20 ਦੇ ਸੰਤ ਕਬੀਰ ਐਵੀਨਿਊ
ਅਤੇ ਵੇਰਕਾ ਵਿਖੇ ਵੱਖ-ਵੱਖ ਗਲੀਆਂ ’ਚ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮ ਸ਼ੁਰੂ ਕਰਵਾਏ ਗਏ।ਇਸ ਦੇ ਨਾਲ ਹੀ ਉਨਾਂ ਨੇ ਇਲਾਕਾ ਨਿਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ‘ਅਮਰੁਤ ਪ੍ਰਾਜੈਕਟ’ ਅਧੀਨ ਨਵੀਆਂ ਵਾਟਰ ਸਪਲਾਈ ਲਾਈਨਾਂ ਵਿਛਾੳਣ ਦੇ ਕੰਮਾਂ ਦਾ ਵੀ ਉਦਘਾਟਨ ਕੀਤਾ।
ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਵੇਰਕਾ ਦੀਆਂ ਸਾਰੀਆਂ ਅਬਾਦੀਆਂ ਵਿੱਚ ਆਧੁਨਿਕ ਸਮਾਰਟ ਐਲ.ਈ.ਡੀ ਸਟਰੀਟ ਲਾਈਟਾਂ ਲਗਾ ਦਿੱਤੀਆਂ ਗਈਆਂ ਹਨ।ਜਦਕਿ ਸਮੂਹ ਗਲੀਆਂ ਵਿਚ ਇੰਟਰਲਾਕਿੰਗ ਟਾਇਲਾਂ, ਸੀ.ਸੀ ਫਲੋਰਿੰਗ ਤੇ ਸੀਵਰੇਜ਼ ਪ੍ਰਣਾਲੀ ਦਰੁੱਸਤ ਕਰਨ ਲਈ ਵੀ ਵਿਕਾਸ ਕਾਰਜ਼ ਕਰਵਾਏ ਗਏ ਹਨ।ਉਹਨਾਂ ਕਿਹਾ ਕਿ ਸ਼ਹਿਰ ਦੀ ਹਰ ਵਾਰਡ ‘ਚ ਬੁਨਿਆਦੀ ਸਹੂਲਤਾਂ ਦੇਣ ਲਈ ਉਹ ਹਮੇਸ਼ਾਂ ਵਚਨਬੱਧ ਰਹੇ ਹਨ।
ਇਸ ਮੌਕੇ ਕੌਂਸਲਰ ਨਵਦੀਪ ਸਿੰਘ ਹੁੰਦਲ, ਕਿਸ਼ੋਰੀ ਲਾਲ, ਇੰਦਰਜੀਤ ਵਾਲੀਆ, ਬਿੱਟੂ ਵੇਰਕਾ, ਸੁਰਿੰਦਰ ਸਿੰਘ, ਬੀਬੀ ਨਰਿੰਦਰ ਕੌਰ, ਬਲਵਿੰਦਰ ਸ਼ਰਮਾ, ਸੋਨੂੰ ਵੇਰਕਾ ਅਤੇ ਨਿਗਮ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਤਿ ਜ਼ਿਲ੍ਹਾ ਅੰਮ੍ਰਤਿਸਰ ‘ਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ …
Punjab Post Daily Online Newspaper & Print Media