ਕੋਰੋਨਾ ਤੋਂ ਮੁਕਤ ਹੋਏ 33 ਵਿਅਕਤੀ ਪਰਤੇ ਆਪਣੇ ਘਰਾਂ ਨੂੰ
ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 17 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 33 ਲੋਕ ਸਿਹਤਯਾਬ
ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 13865 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 216 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 561 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ।
Punjab Post Daily Online Newspaper & Print Media