ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ/ ਜਗਦੀਪ ਸਿੰਘ) – ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ: 66 ਅਤੇ 67
ਦੇ ਇਲਾਕੇ ਨਮਕ ਮੰਡੀ ਵਿਖੇ 9.84 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਹੈਂਡ ਬੋਰ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਜਿਸ ਦੇ ਲੱਗਣ ਨਾਲ ਸ਼ਹਿਰ ਦੇ ਅੰਦਰੂਨ ਨਮਕ ਮੰਡੀ ਅਤੇ ਇਸ ਦੇ ਆਲੇ-ਦੁਆਲੇ ਦੇ ਨਿਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਹੋ ਸਕੇਗਾ।ਮੇਅਰ ਕਰਮਜੀਤ ਸਿੰਘ ਨੇ ਇਸ ਸਮੇਂ ਗੱਲਬਾਤ ਕਰਦਿਆਂ ਦੱਸਿਆ ਕਿ ਨਗਰ ਨਿਗਮ ਵਲੋਂ ਤਕਰੀਬਨ ਹਰ ਵਾਰਡ ਵਿਚ ਨਵੇਂ ਹੈਂਡਬੋਰ ਅਤੇ ਰਿਗਬੋਰ ਟਿਊਬਵੈਲ ਲਗਾਏ ਗਏ ਹਨ। ਜਿਸ ਕਰਕੇ ਅੱਜ ਕਿਤੇ ਵੀ ਸ਼ੁੱਧ ਪੀਣ ਵਾਲੇ ਪਾਣੀ ਦੀ ਕੋਈ ਕਿੱਲਤ ਨਹੀਂ ਹੈ।ਉਨਾਂ ਕਿਹਾ ਕਿ ਅਮਰੁਤ ਸਕੀਮ ਅਧੀਨ ਸ਼ਹਿਰ ਦੇ ਬਾਹਰੀ ਇਲਾਕਿਆਂ ਵਿੱਚ ਨਵੇਂ ਟਿਊਬਵੈਲ ਲਗਾਏ ਜਾ ਰਹੇ ਹਨ ਅਤੇ ਵਾਟਰ ਸਪਲਾਈ ਦੀਆਂ ਨਵੀਆਂ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਮਹੇਸ਼ ਖੰਨਾ, ਕੌਂਸਲਰ ਸੰਨੀ ਕੁੰਦਰਾ, ਪਰਮਜੀਤ ਸਿੰਘ ਚੋਪੜਾ ਅਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media