ਪਠਾਨਕੋਟ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲਾ ਪਠਾਨਕੋਟ ਵਿੱਚ ਚੱਲ ਰਹੀਆਂ ਸਕੀਮਾਂ ਅਧੀਨ ਨੋਜਵਾਨਾਂ ਨੂੰ ਵੱਖ-ਵੱਖ ਕਰੋਸ ਕਰਵਾਏ ਜਾ ਰਹੇ ਹਨ ਤਾਂ ਜੋ ਉਹ ਇਸ ਤੋਂ ਬਾਅਦ ਆਪਣਾ ਰੋਜ਼ਗਾਰ ਸਥਾਪਿਤ ਕਰ ਸਕਣ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਸਰਬਜੀਤ ਸਿੰਘ ਵਾਲੀਆ ਨੇ ਇੱਕ ਸਮਾਰੋਹ ਕਰਵਾਇਆ ਗਿਆ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਕੋਰਸ ਕਰ ਚੁੱਕੇ ਬੱਚਿਆਂ ਨੂੰ ਟ੍ਰੇਨਿੰਗ ਸਰਟੀਫਿਕੇਟ ਵੰਡੇ। ਇਸ ਤੋਂ ਇਲਾਵਾ ਕੋਰਸ ਕਰ ਚੁੱਕੀਆਂ ਸਿਖਿਆਰਥੀਆਂ ਨੂੰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਧੀਨ ਚੈਕ ਵੀ ਵੰਡੇ ਗਏ।ਜਿਲਾ ਵਿਕਾਸ ਅਤੇ ਪੰਚਾਇਤ ਅਫਸਰ ਪਰਮਪਾਲ ਸਿੰਘ, ਸਮੂਹ ਬੀ.ਡੀ.ਪੀ.ਓ ਪਠਾਨਕੋਟ, ਪੰਜਾਬ ਹੁਨਰ ਵਿਕਾਸ ਮਿਸ਼ਨ,ਪਠਾਨਕੋਟ ਦਾ ਸਟਾਫ ਪ੍ਰਦੀਪ ਬੈਂਸ ਜਿਲ੍ਹਾ ਮੈਨੇਜ਼ਰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਪਠਾਨਕੋਟ, ਰਾਕੇਸ ਕੁਮਾਰ ਪਲੇਸਮੈਂਟ ਅਫਸਰ ਜਿਲ੍ਹਾ ਰੋਜਗਾਰ ਦਫਤਰ ਪਠਾਨਕੋਟ, ਆਂਚਲ (ਬੀ.ਟੀ.ਐਮ), ਵਿਜੈ ਕੁਮਾਰ (ਬੀ.ਟੀ.ਐਮ) ਆਦਿ ਹਾਜਰ ਸਨ।
ਜਿਕਰਯੋਗ ਹੈ ਕਿ ਅੱਜ ਦੇ ਸਮਾਰੋਹ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲਾ ਪਠਾਨਕੋਟ ਵਿੱਚ ਚੱਲ ਰਹੀ ਸਕੀਮ ਐਨ.ਯੂ.ਐਲ.ਐਮ ਤਹਿਤ ਟ੍ਰੇਨਿੰਗ ਪਾਰਟਨਰ ਇੰਡਿਆਨੀਰ ਵਲੋਂ ਸਿੱਖਿਅਤ ਕੀਤੇ ਗਏ 58 ਨੋਜਵਾਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿ.), ਪਠਾਨਕੋਟ ਸਰਬਜੀਤ ਸਿੰਘ ਵਾਲੀਆ ਵਲੋ ਟ੍ਰੇਨਿੰਗ ਸਰਟੀਫਿਕੇਟ ਵੰਡੇ ਗਏ ਅਤੇ ਇਸ ਦੇ ਨਾਲ ਹੀ 31 ਲੜਕਿਆਂ ਨੂੰ ਟ੍ਰੇਨਿੰਗ ਦੋਰਾਨ ਦਿੱਤਾ ਜਾਣ ਵਾਲਾ ਆਉਣ ਜਾਣ ਦਾ ਕਿਰਾਇਆ ਚੈਕ ਰਾਹੀਂ ਦਿੱਤਾ ਗਿਆ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ ਪਠਾਨਕੋਟ ਨੇ ਨੋਜਵਾਨਾਂ ਨੂੰ ਵਧਾਈ ਦਿੱਤੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …