ਅੰਮ੍ਰਿਤਸਰ, 9 ਜਨਵਰੀ (ਗੁਰਪ੍ਰੀਤ ਸਿੰਘ) – ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ
ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ‘ਚ ਸ਼੍ਰੋਮਣੀ ਕਮੇਟੀ ਵੱਲੋਂ ਵਾਧਾ ਕਰ ਦਿੱਤਾ ਗਿਆ ਹੈ।ਹੁਣ ਸਿੱਖ ਸ਼ਰਧਾਲੂ 20 ਜਨਵਰੀ 2021 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ।ਇਸ ਤੋਂ ਪਹਿਲਾਂ 31 ਦਸੰਬਰ 2020 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਸ਼੍ਰੋਮਣੀ ਕਮੇਟੀ ਵੱਲੋਂ ਹੁਣ 20 ਜਨਵਰੀ 2021 ਤੱਕ ਪਾਸਪੋਰਟ ਪ੍ਰਾਪਤ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਪਾਸਪੋਰਟ ਦੇ ਨਾਲ ਸ਼ਰਧਾਲੂ ਆਪਣੇ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀਆਂ ਫੋਟੋ ਕਾਪੀਆਂ ਅਤੇ ਤਿੰਨ ਪਾਸਪੋਰਟ ਸਾਈਜ਼ ਤਾਜ਼ਾ ਫੋਟੋ ਭੇਜਣ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨਿਰਧਾਰਤ ਸਮੇਂ ਅੰਦਰ ਆਪਣੇ ਪਾਸਪੋਰਟ ਅਤੇ ਲੋੜੀਂਦੇ ਦਸਤਾਵੇਜ਼ ਦੀਆਂ ਕਾਪੀਆਂ ਭੇਜਣ, ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲਗਵਾਏ ਜਾ ਸਕਣ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media