ਸਮਰਾਲਾ, 13 ਜਨਵਰੀ (ਇੰਦਰਜੀਤ ਸਿੰਘ ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ (ਰਜਿ:) ਪੰਜਾਬ ਦੇ 35 ਲੱਖ ਬ੍ਰਾਹਮਣ ਭਾਈਚਾਰੇ ਦੀ ਨੁਮਾਇੰਦਾ ਜਥੇਬੰਦੀ ਹੈ।ਕਰੀਬ 40 ਪ੍ਰਤੀਸ਼ਤ ਬ੍ਰਾਹਮਣ ਖੇਤੀਬਾੜੀ ਦਾ ਕੰਮਕਾਰ ਕਰਦੇ ਹਨ।ਸਭਾ ਪਹਿਲਾਂ ਹੀ ਕਿਸਾਨ ਸੰਘਰਸ਼ ਪੂਰਨ ਸਮਰਥਨ ਦੇਣ ਦਾ ਮਤਾ ਪਾ ਕੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਚੁੱਕੀ ਹੈ।ਅੱਜ ਸੰਯੁਕਤ ਕਿਸਾਨ ਮੋਰਚਾ ਦਿੱਲੀ ਵੱਲੋਂ ਦਿੱਤੇ ਸੱਦੇ ‘ਤੇ ਪੂਰੇ ਦੇਸ਼ ‘ਚ ਹਰੇਕ ਨਾਗਰਿਕ ਨੇ ਆਪੋ ਆਪਣੇ ਢੰਗ ਨਾਲ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ।
ਇਸੇ ਲੜੀ ਤਹਿਤ ਸਭਾ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਵਲੋਂ ਕਿਸਾਨਾਂ ਦੇ ਹੱਕ ਅਤੇ ਮੋਦੀ ਵਿਰੁੱਧ ਲੋਹੜੀ ਦੀ ਅੱਗ ‘ਚ ਪਾਸ ਕੀਤੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਅਗਨ ਭੇਂਟ ਕੀਤੀਆਂ ਗਈਆਂ।ਸੱਦੀ ਨੇ ਕਿਹਾ ਕਿ ਮੋਦੀ ਸਰਕਾਰ ਜਿਸ ਦੀ ਖਿੱਲੀ ਪੂਰੀ ਦੁਨੀਆਂ ਵਿੱਚ ਉਡ ਚੁੱਕੀ ਹੈ, ਅੱਜ ਦੇਸ਼ ਦੇ ਅੰਨਦਾਤੇ ਨਾਲ ਜਿਸ ਤਰ੍ਹਾਂ ਦਾ ਵਿਵਹਾਰ ਕਰ ਰਹੀ ਹੈ, ਉਸ ਦਾ ਪਤਨ ਹੋਣਾ ਲਾਜ਼ਮੀ ਹੈ।ਮੋਦੀ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਮੌਕੇ ਉਪਰੋਕਤ ਤੋਂ ਇਲਾਵਾ ਅੰਮ੍ਰਿਤੀ ਦੇਵੀ, ਮੰਜੂ ਸੱਦੀ ਅਤੇ ਉਨ੍ਹਾਂ ਦੇ ਪੋਤਰੇ ਤੇ ਦੋਹਤੇ ਵੀ ਮੌਜ਼ੁਦ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …