ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 3 ਜਣੇ ਅੱਜ ਕੋਵਿਡ-19
ਵਿਰੁੱਧ ਜੰਗ ਜਿੱਤ ਕੇ ਹੋਮ ਆਈਸੋਲੇਸ਼ਨ ਤੋਂ ਸਿਹਤਯਾਬ ਹੋਏ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 3 ਮਰੀਜ਼ਾਂ ਨੇ ਹੋਮ ਆਈਸੋਲੇਸ਼ਨ ਤੋਂ ਕਰੋਨਾ ਨੂੰ ਹਰਾ ਕੇ ਫਤਹਿ ਹਾਸਿਲ ਕੀਤੀ।ਉਨਾਂ ਤੰਦਰੁਸਤ ਹੋਏ ਵਿਅਕਤੀਆਂ ਨੂੰ ਆਪਣੇ ਆਲੇ ਦੁਆਲੇ ਦੂਜੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਦੀ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ।
ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇੱਕ ਦਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ।ਉਨਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media