ਧੂਰੀ, 14 ਜਨਵਰੀ (ਪ੍ਰਵੀਨ ਗਰਗ) – ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਤੇ ਮਾਰਕਿਟ ਕਮੇਟੀ ਧੂਰੀ ਦੇ ਵਾਇਸ ਚੇਅਰਮੈਨ ਗੁਰਪਿਆਰ ਧੂਰਾ ਨੇ ਕਿਹਾ ਹੈ ਕਿ
ਨਗਰ ਕੌਂਸਲ ਦੀਆਂ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਵੱਡੀ ਗਿਣਤੀ ਵਿੱਚ ਜੇਤੂ ਰਹਿਣਗੇ ਅਤੇ ਵੱਖ-ਵੱਖ ਸ਼ਹਿਰਾਂ ਵਿੱਚ ਨਗਰ ਕੌਂਸਲ ਦੀਆਂ ਪ੍ਰਧਾਨਗੀਆਂ ਦਾ ਤਾਜ ਕਾਂਗਰਸੀ ਉਮੀਦਵਾਰਾਂ ਦੇ ਸਿਰ ‘ਤੇ ਹੀ ਸੱਜੇਗਾ।ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕੇਂਦਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਸਾਥ ਦੇ ਕੇ ਕਿਸਾਨ ਹਿਤੈਸ਼ੀ ਹੋਣ ਦਾ ਜੋ ਸਬੂਤ ਦਿੱਤਾ ਹੈ।ਜਿਸ ਦੇ ਨਤੀਜੇ ਵੀ ਵਿਰੋਧੀ ਪਾਰਟੀਆਂ ਨੂੰ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਵੇਖਣ ਨੂੰ ਮਿਲਣਗੇ।ਇਸ ਵਾਰ ਪੰਜਾਬ ਦੇ ਸ਼ਹਿਰਾਂ ਵਿੱਚੋਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਖੁਰਣ ਵਾਲਾ ਵੱਡਾ ਵੋਟ ਬੈਂਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਵੀ ਵੱਡਾ ਪ੍ਰਭਾਵ ਪਾਏਗਾ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media