Thursday, February 26, 2026

ਦਮਦਮੀ ਟਕਸਾਲ ਦੇ ਮੁਖੀ ਵਲੋਂ ਜਥੇ: ਮਹਿੰਗਾ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਮਹਿਤਾ ਚੌਕ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਿੱਖ ਸੰਘਰਸ਼ ਦੇ ਯੋਧੇ ਅਮਰ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸਤਿਕਾਰਯੋਗ ਪਿਤਾ ਜਥੇਦਾਰ ਬਾਪੂ ਮਹਿੰਗਾ ਸਿੰਘ ਦੇ ਅਕਾਲ ਚਲਾਣੇ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ।
                ਪ੍ਰੋ: ਸਰਚਾਂਦ ਸਿੰਘ ਮੁਤਾਬਿਕ ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਬਾਪੂ ਜੀ ਦਾ ਪੰਥਕ ਹਲਕਿਆਂ ਵਿੱਚ ਵੱਡਾ ਸਤਿਕਾਰ ਸੀ।ਉਨ੍ਹਾਂ ਕਿਹਾ ਕਿ ਸਿੱਖ ਕੌਮ ਲਈ ਮਹਾਨ ਕੁਰਬਾਨੀ ਕਰਨ ਵਾਲੇ ਸੂਰਬੀਰ ਯੋਧੇ ਅਮਰ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਨੂੰ ਜਨਮ ਦੇਣ ਵਾਲੀ ਮਾਤਾ ਬੀਬੀ ਸੁਰਜੀਤ ਕੌਰ ਅਤੇ ਪਿਤਾ ਜਥੇਦਾਰ ਮਹਿੰਗਾ ਸਿੰਘ ਵਲੋਂ ਕੌਮ ਦੀ ਚੜ੍ਹਦੀ ਕਲਾ ਲਈ ਪਾਏ ਗਏ ਪੰਥਕ ਯੋਗਦਾਨ ਨੂੰ ਵੀ ਹਮੇਸ਼ਾਂ ਯਾਦ ਕੀਤਾ ਜਾਵੇਗਾ।

                 ਉਨ੍ਹਾਂ ਸ੍ਰੀ ਅਕਾਲ ਪੁਰਖ ਅੱਗੇ ਵਿੱਛੜੀ ਹੋਈ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਿਸ ਕਰਨ ਦੀ ਅਰਜ਼ੋਈ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ `ਚ ਦਮਦਮੀ ਟਕਸਾਲ ਪਰਿਵਾਰ ਨਾਲ ਖੜੀ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …