ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਰੈਡਸਕਾਈ ਤਹਿਤ ਨਸ਼ਾ ਮੁਕਤੀ ਕੇਂਦਰ ਵਿੱਚ ਇਲਾਜ ਕਰਵਾ ਰਹੇ ਨੋਜਵਾਨਾਂ ਨੂੰ ਨੋਕਰੀ/ਸਵੈ-
ਰੋਜ਼ਗਾਰ/ ਹੁਨਰ ਮੰਦ ਬਣਾਉੁਣ ਲਈ ਉਪਰਾਲੇ ਸ਼ੁਰੂ ਕੀਤੇ ਜਾਣਗੇ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਵਿੱਚ ਨਸ਼ਾ ਛੁਡਾਓ ਕੇਂਦਰਾਂ ਤੋਂ ਇਲਾਜ਼ ਕਰਵਾ ਰਹੇ ਨੋਜਵਾਨਾਂ ਲਈ ਉਹਨਾਂ ਦਾ ਭਵਿੱਖ ਸਵਾਰਣ ਲਈ ਉਪਰਾਲੇ ਕੀਤੇ ਜਾਣਗੇ। ਜਿਸ ਅਧੀਨ ਨਸ਼ਾ ਛੁਡਾਓ ਕੇਂਦਰ ਤੋਂ ਇਲਾਜ ਕਰਵਾ ਰਹੇ ਨੋਜਵਾਨਾਂ ਨੂੰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਹੁਨਰਮੰਦ ਬਣਾ ਕੇ ਉਹਨਾਂ ਲਈ ਰੋਜ਼ਗਾਰ ਦੇ ਮੋਕੇ ਪੈਦਾ ਕੀਤੇ ਜਾਣਗੇ ਜਾਂ ਆਤਮ ਨਿਰਭਰ ਬਣਾਉਣ ਲਈ ਉਹਨਾਂ ਨੂੰ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ।ਇਸ ਲਈ ਇੱਕ ਜ਼ਿਲਾ ਪੱਧਰੀ ਕਮੇਟੀ ਬਣਾਈ ਜਾਵੇਗੀ, ਜਿਸ ਰਾਹੀਂ ਇਹ ਸਾਰੀ ਕਾਰਵਾਈ ਮੁੰਕਮਲ ਕਰਵਾਏਗੀ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media