Wednesday, September 30, 2026

ਕਿਸਾਨ ਅਤੇ ਮਜ਼ਦੂਰ ਜੱਥੇਬੰਦੀਆਂ 18 ਜਨਵਰੀ ਨੂੰ ਮਨਾਉਣਗੀਆਂ ਮਹਿਲਾ ਕਿਸਾਨ ਦਿਵਸ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਸਥਾਨਕ ਏਕਤਾ ਭਵਨ ਪੁਤਲੀਘਰ ਵਿਖੇ ਕਿਸਾਨ ਅਤੇ ਮਜ਼ਦੂਰ ਜੱਥੇਬੰਦੀਆਂ ਦੀ ਸਾਂਝੀ ਮੀਟਿੰਗ ਕੀਤੀ ਗਈ।ਜਿਸ ਦੌਰਾਨ ਕਿਸਾਨ ਅੰਦੋਲਨ ਦੀ ਡਟਵੀਂ ਹਮਾਇਤ ਕਰਦਿਆਂ ਕਿਸਾਨ ਜੱਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ।ਪਾਰਟੀ ਆਗੂ ਦਸਵਿੰਦਰ ਕੌਰ ਨੇ ਦੱਸਿਆ ਕਿ 18 ਜਨਵਰੀ ਨੂੰ ਭੰਡਾਰੀ ਪੁੱਲ ਉਪਰ ਕਿਸਾਨ/ਮਜ਼ਦੂਰ ਔਰਤਾਂ ਦੀ ਅਗਵਾਈ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ।ਇਸ ਰੈਲੀ ਵਿੱਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਅਤੇ ਬਿਜਲੀ ਕਾਨੂੰਨ 2020 ਰੱਦ ਕਰਨ ਦੀ ਮੰਗ ਕੀਤੀ ਜਾਵੇਗੀ।
               ਉਨਾ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੂੰਜੀਪਤੀਆਂ ਦੇ ਦਬਾਅ ਹੇਠ ਬੇਲੋੜੀਆਂ ਮੀਟਿੰਗਾਂ ਕਰਕੇ ਮਸਲੇ ਨੂੰ ਲਟਕਾਇਆ ਜਾ ਰਿਹਾ ਹੈ।ਜਦਕਿ ਕਿਸਾਨ ਅੰਦੋਲਨ ਹੁਣ ਜਨ ਅੰਦੋਲਨ ਬਣ ਚੁੱਕਾ ਹੈ।ਸਾਰੇ ਦੇਸ਼ ਦੇ ਕਿਸਾਨਾਂ ਦੀਆਂ ਭਾਵਨਾਵਾਂ ਇਸ ਅੰਦੋਲਨ ਨਾਲ ਹਨ ਅਤੇ ਲੋਕ ਆਪ ਮੁਹਾਰੇ ਇਸ ਅੰਦੋਲਨ ਵਿੱਚ ਸ਼ਾਮਲ ਹੋ ਰਹੇ ਹਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …