ਧੂਰੀ, 16 ਜਨਵਰੀ (ਪ੍ਰਵੀਨ ਗਰਗ) – ਕੋਰੋਨਾ ਦੀ ਰੋਕਥਾਮ ਲਈ ਅੱਜ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਦੌਰਾਨ ਸਿਵਲ ਹਸਪਤਾਲ ਧੂਰੀ ਵਿਖੇ ਹੱਡੀਆਂ ਦੇ
ਮਾਹਿਰ ਡਾ. ਪ੍ਰਭਸਿਮਰਨ ਸਿੰਘ ਦੇ ਟੀਕਾ ਲਾਉਣ ਨਾਲ ਸ਼ੁਰੂ ਕੀਤੀ।ਇਸ ਮੁਹਿੰਮ ਦਾ ਰਸਮੀ ਉਦਘਾਟਨ ਲਤੀਫ ਅਹਿਮਦ ਐਸ.ਡੀ.ਐਮ ਧੂਰੀ ਵੱਲੋਂ ਕੀਤਾ ਗਿਆ।ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ 10 ਵਿਅਕਤੀਆਂ ਨੂੰ ਟੀਕੇ ਲਗਾਏ ਗਏ ਹਨ ਅਤੇ ਟੀਕੇ ਲਗਾਉਣ ਉਪਰੰਤ ਸਾਰਿਆਂ ਨੂੰ ਅੱਧੇ ਘੰਟੇ ਲਈ ਅੰਡਰ ਓਬਜ਼ਰਵੇਸ਼ਨ ‘ਚ ਰੱਖਿਆ ਗਿਆ।
ਇਸ ਮੌਕੇ ਡੀ.ਐਫ.ਓ ਡਾ. ਇੰਦਰਜੀਤ ਸਿੰਘ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media