Tuesday, November 24, 2026

ਕੋਵਿਡ ਵੈਕਸੀਨੇਸ਼ਨ ਸਬੰਧੀ ਜਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ, ਹੈਲਪਲਾਇਨ ਨੰਬਰ ਜਾਰੀ

ਕਪੂਰਥਲਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਕੋਵਿਡ ਵੈਕਸੀਨੇਸ਼ਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।
                  ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਕੋਵਿਡ ਵੈਕਸੀਨੇਸ਼ਨ ਦੀ ਮੁਹਿੰੰਮ ਅੱਜ ਤੋਂ ਸ਼ੁਰੂ ਹੋ ਗਈ ਹੈ ਅਤੇ ਲੋਕਾਂ ਦੇ ਮਨ ਵਿਚ ਕਿਸੇ ਵੀ ਤਰ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਹੈਲਪਲਾਇਨ ਨੰਬਰ 88720-94737 ਜਾਰੀ ਕੀਤਾ ਗਿਆ ਹੈ। ਇਸ ਨੰਬਰ ਉਪਰ ਵੈਕਸੀਨ ਲਗਵਾਉਣ ਵਾਲੇ ਸਿਹਤ ਸਬੰਧੀ ਮਾਹਿਰ ਡਾਕਟਰਾਂ ਦੀ ਸਲਾਹ, ਵੈਕਸੀਨ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ, ਵੈਕਸੀਨ ਲਗਵਾਉਣ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …