ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਬੇਰੁਜਗਾਰ ਨੌਜਵਾਨਾਂ ਨੂੰ ਨਵੇ ਰਾਸ਼ਨ ਡਿਪੂਆਂ ਦੇ ਲਾਇੰਸਸ ਵੰਡੇ
ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਦੁਨੀਆਂ ਦੀ ਸਭ ਤੋਂ ਵੱਡੀ ਕਰੋਨਾ ਟੀਕਾਕਰਨ ਮੁਹਿੰਮ ਦਾ ਅੱਜ ਭਾਰਤ ਭਰ ਵਿੱਚ ਆਗਾਜ ਕਰ ਦਿੱਤਾ ਗਿਆ।
ਪੰਜਾਬ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਵਿਖੇ ਆਯੋਜਿਤ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਵਰਚੂਅਲ ਮਾਧਿਅਮ ਰਾਹੀ ਕਰੋਨਾ ਟੀਕਾਕਰਨ ਮੁਹਿੰਮ ਦਾ ਪੰਜਾਬ ਭਰ ਵਿੱਚ ਸ਼ੁੱਭਆਰੰਭ ਕਰ ਦਿੱਤਾ।ਇਸ ਸਬੰਧ ਵਿੱਚ ਜਿਲ੍ਹਾ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਪ੍ਰੋਗਰਾਮ ਸਿਵਲ ਹਸਪਤਾਲ ਵਿਖੇ ਕੋਵਿਡ-19 ਟੀਕਾਕਰਨ ਦੀ ਸੁਰੂਆਤ ਸਬੰਧੀ ਅਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕਰਨ ਸਬੰਧੀ ਵਰਚੂਅਲ ਪ੍ਰੋਗਰਾਮ ਆਯੋਜਿਤ ਕੀਤੇ ਗਏ।ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਅਨਿਲ ਦਾਰਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ, ਵਿਭੂਤੀ ਸਰਮਾ ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ, ਅਵਤਾਰ ਸਿੰਘ ਕਲੇਰ ਚੇਅਰਮੈਨ ਖੇਤੀ ਵਿਕਾਸ ਬੈਂਕ ਪਠਾਨਕੋਟ, ਸੁਖਵਿੰਦਰ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ, ਸੰਜੀਵ ਬੈਂਸ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ, ਪੰਨਾ ਲਾਲ ਭਾਟੀਆ, ਕਾਰਤਿਕ ਵਡੈਹਰਾ, ਅਜੈ ਕੁਮਾਰ, ਗੋਰਵ ਵਡੈਹਰਾ, ਵਿਕਾਸ ਬੰਟੀ, ਨੀਤਿਨ ਲਾਡੀ ਅਤੇ ਹੋਰ ਪਾਰਟੀ ਵਰਕਾਰ ਵੀ ਇਸ ਸਮੇਂ ਹਾਜ਼ਰ ਸਨ।
ਅੱਜ ਦੇ ਸਮਾਰੋਹ ਦੋਰਾਨ ਵਿਧਾਇਕ ਵਿੱਜ ਨੇ ਪੰਜਾਬ ਸਰਕਾਰ ਦੀ ਫਲੈਗਸ਼ਿਪ ਮੁਹਿੰਮ “ਘਰ-ਘਰ ਰੋਜਗਾਰ” ਤਹਿਤ ਜਿਲ੍ਹੇ ਦੇ 5 ਬੇਰੁਜਗਾਰ ਨੌਜਵਾਨਾਂ ਨੂੰ ਨਵੇਂ ਰਾਸ਼ਨ ਡਿਪੂ ਅਲਾਟ ਕੀਤੇ।ਜਿਨ੍ਹਾਂ ਵਿੱਚ ਪਠਾਨਕੋਟ ਦੇ ਵਾਰਡ ਨੰਬਰ 34 ਤੋਂ ਸ਼ਾਮ ਲਾਲ, ਵਾਰਡ ਨੰਬਰ 37 ਤੋਂ ਸੰਦੀਪ, ਵਾਰਡ ਨੰਬਰ 3 ਤੋਂ ਨਵੀਨ ਮਹਾਜਨ, ਵਾਰਡ ਨੰਬਰ 28 ਤੋਂ ਅਮਿਤ ਥਾਪਾ ਅਤੇ ਵਾਰਡ ਨੰਬਰ 13 ਤੋਂ ਸਿਵਾ ਸੈਣੀ ਨੂੰ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਗਈ।ਨਵੇਂ ਰਾਸ਼ਨ ਡਿਪੂ ਮਿਲਣ ਤੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਸਾਰਾ ਕਾਰਜ ਨਿਯਮਾਂ ਅਨੁਸਾਰ ਕਰਨਗੇ।
ਰਾਸ਼ਨ ਡਿਪੂਆਂ ਦੇ ਨਵੇਂ ਲਾਇੰਸਸ ਅਲਾਟ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜਗਾਰ ਦੇ ਵਸੀਲੇ ਦੇਣ ਲਈ ਕਮਰਕੱਸੇ ਕੀਤੇ ਹੋਏ ਹਨ।ਉਹਨਾਂ ਕਿਹਾ ਕਿ ਇਹਨਾਂ ਰਾਸ਼ਨ ਡਿਪੂਆਂ ਨੂੰ ਅਲਾਟ ਕਰਨ ਪਿੱਛੇ ਮੁੱਖ ਮਕਸਦ ਇਹ ਹੈ ਕਿ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ਅੱਗੇ ਹੀ ਰਾਸ਼ਨ ਦੀ ਸਪਲਾਈ ਹੋ ਸਕੇ ਤਾਂ ਜੋ ਨਾਗਰਿਕਾਂ ਨੂੰ ਰਾਸ਼ਨ ਲੈਣ ਲਈ ਇੱਕ ਪਿੰਡ ਤੋਂ ਦੂਜੇ ਪਿੰਡ ਨਾ ਜਾਣਾ ਪਵੇ।ਉਹਨਾਂ ਕਿਹਾ ਕਿ ਦੂਜਾ ਮੰਤਵ ਬੇਰੁਜਗਾਰ ਨੌਜਵਾਨਾਂ ਨੂੰ ਉਹਨਾਂ ਦੇ ਪੈਰਾਂ ਤੇ ਖੜਾ ਕਰਨਾ ਹੈ ਤਾਂ ਜੋ ਉਹ ਸੂਬੇ ਦੇ ਵਿਕਾਸ ਵਿੱਚ ਆਪਣੀ ਉਸਾਰੂ ਭੂਮਿਕਾ ਨਿਭਾਅ ਸਕਣ ।
ਉਨ੍ਹਾਂ ਦੱਸਿਆ ਕਿ ਕੋਵਿਡ-19 ਟੀਕਾਕਰਨ ਮੁਹਿੰਮ ਦਾ ਆਗਾਜ਼ ਕਰਨ ਲਈ ਜਿਲ੍ਹਾ ਪੱਧਰੀ ਪ੍ਰੋਗਰਾਮ ਸਿਵਲ ਹਸਪਤਾਲ ਪਠਾਨਕੋਟ ਵਿਖੇ ਰੱਖਿਆ ਗਿਆ ਸੀ।ਉਹਨਾਂ ਕਿਹਾ ਕਿ ਜਿਲ੍ਹੇ ਅੰਦਰ ਕੋਵਿਡ ਟੀਕਾਕਰਨ ਮੁਹਿੰਮ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
Punjab Post Daily Online Newspaper & Print Media