ਕਪੂਰਥਲਾ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਡੀ.ਪੀ.ਐਮ.ਯੂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਕੋਰੋਨਾ ਹਾਰੇਗਾ-ਅਸੀਂ ਜਿਤਾਂਗੇ ਜਨ
ਅੰਦੋਲਨ ਤਹਿਤ ਕੋਵਿਡ-19 ਤੋਂ ਬਚਾਅ ਲਈ ਜਾਰੀ ਹਦਾਇਤਾਂ ਦਾ ਪੋਸਟਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ ਵਲੋਂ ਜਾਰੀ ਕੀਤਾ ਗਿਆ ।
ਉਨਾਂ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਤੱਕ “ਦਵਾਈ ਨਹੀਂ, ਉਦੋਂ ਤੱਕ ਢਿਲਾਈ ਨਹੀਂ” ਦੀ ਨੀਤੀ ਅਪਣਾਈ ਜਾਵੇ।ਉਨਾਂ ਵਸਨੀਕਾਂ ਨੂੰ ਕਿਹਾ ਕਿ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਆਪਣਾ ਮੂੰਹ ਹਮੇਸ਼ਾਂ ਮਾਸਕ ਨਾਲ ਢੱਕ ਕੇ ਰੱਖੋ, ਵਾਰ-ਵਾਰ ਸਾਬਣ ਨਾਲ ਹੱਖ ਧੋਵੋ, ਸਮਾਜਿਕ ਦੂਰੀ ਦੀ ਪਾਲਣਾ ਕਰੋ ਅਤੇ ਅੱਖ, ਨੱਕ, ਮੂੰਹ ਨੂੰ ਨਾ ਛੂਹੋ, ਜਨਤਕ ਥਾਵਾਂ ‘ਤੇ ਨਾ ਥੁੱਕਿਆ ਜਾਵੇ।ਜੇਕਰ ਖਾਂਸੀ, ਜ਼ੁਕਾਮ, ਬੁਖਾਰ ਜਾਂ ਫਲੂ ਹੋਵੇ ਤਾਂ ਤੁਰੰਤ ਹਸਪਤਾਲ ਵਿਚ ਜਾਂਚ ਕਰਵਾਉਣੀ ਚਾਹੀਦੀ ਹੈ।
ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਡੀ.ਪੀ.ਐਮ.ਯੂ ਸਟਾਫ, ਬੀ.ਡੀ.ਓ ਕਪੂਰਥਲਾ ਅਤੇ ਸਾਹਿਲ ਓਬਰਾਏ ਸੁਪਰਡੈਂਟ (ਏ.ਡੀ.ਸੀ ਵਿਕਾਸ) ਆਦਿ ਮੌਜ਼ੂਦ ਸਨ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media