Sunday, March 8, 2026

ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਐਨ.ਆਈ.ਏ ਵਲੋਂ ਨੋਟਿਸ ਕੱਢਣੇ ਮੰਦਭਾਗੇ – ਬਾਬਾ ਬਲਬੀਰ ਸਿੰਘ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਸੰਗਤਾਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਿੱਲੀ ਬਾਰਡਰ ‘ਤੇ ਕਿਸਾਨ ਅੰਦੋਲਨ ਵਿੱਚ ਸੇਵਾ ਕਰ ਰਹੇ ਕਿਸਾਨ ਭਰਾਵਾਂ ਦੀਆਂ ਦਿਨੋ ਦਿਨ ਵਧ ਰਹੀਆਂ ਮੌਤਾਂ ਤੇ ਗਹਿਰੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਕਈ ਤਰਾਂ ਦੇ ਹੱਥਕੰਡੇ ਵਰਤ ਰਹੀ ਹੈ, ਪਰ ਇਹ ਸਭ ਅਸਫਲ ਰਹਿਣਗੇ।
                      ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ‘ਚ ਹਿੱਸਾ ਲੈਣ ਵਾਲਿਆਂ ਮਦਦਗਾਰਾਂ, ਪੱਤਰਕਾਰਾਂ ਅਤੇ ਕਿਸਾਨਾਂ ਨੂੰ (ਐਨ.ਆਈ.ਏ) ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵਲੋਂ ਨੋਟਿਸ ਕੱਢ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ।ਇਹ ਸਰਕਾਰ ਦੀ ਅੰਦਰਲੀ ਬੁਖਲਾਹਟ ਦਾ ਹੀ ਨਤੀਜਾ ਹੈ।ਉਨ੍ਹਾਂ ਸਪੱਸ਼ਟ ਕਿਹਾ ਕਿ ਸੰਸਾਰ ਭਰ ਵਿਚ ਕਿਤੇ ਵੀ ਅਨਮਨੁੱਖੀ ਭਾਣਾ ਜਾਂ ਕੁਦਰਤੀ ਆਫਤ ਆਉਂਦੀ ਹੈ ਤਾਂ ‘ਸਿੱਖ ਏਡ’ ਦੇ ਕਾਰਕੁੰਨ ਸਹਾਇਤਾ ਲਈ ਸਰਕਾਰਾਂ ਤੋਂ ਪਹਿਲਾਂ ਮਦਦਗਾਰ ਹੁੰਦੇ ਹਨ।ਉਨਾਂ ਨੂੰ ਵੀ ਇਸ ਏਜੰਸੀ ਵਲੋਂ ਨੋਟਿਸ ਕੱਢਣਾ ਅੱਤ ਦੁੱਖਦਾਈ ਤੇ ਨਿੰਦਣਯੋਗ ਹੈ।
                     ਉਨ੍ਹਾਂ ਕਿਹਾ ਕਿ ਦਿੱਲੀ ਸਰਹੱਦਾਂ ਤੇ ਸੰਘਰਸ਼ ਲੜ ਰਹੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਕੋਝੇ ਯਤਨ ਕੀਤੇ ਜਾ ਰਹੇ ਹਨ।ਉਹ ਨਾ ਅਤਿਵਾਦੀ ਨਾ ਵੱਖਵਾਦੀ ਹਨ ਤੇ ਨਾ ਹੀ ਦੇਸ਼ ਵਿਰੋਧੀ ਹਨ।ਇਸ ਲਈ ਉਨਾਂ ਨੂੰ ਬਣਦਾ ਹੱਕ ਤੇ ਇਨਸਾਫ ਮਿਲਣਾ ਚਾਹੀਦਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …