ਪਠਾਨਕੋਟ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਸੰਯਮ ਅਗਰਵਾਲ ਦੀ ਪ੍ਰਧਾਨਗੀ ਹੇਠ ਯੋਗਤਾ
ਮਿਤੀ 01.01.2021 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੀ ਅੰਤਿਮ ਪ੍ਰਕਾਸ਼ਨਾਂ ਸਬੰਧੀ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਅਹੁੱਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਮਿਤੀ 15.01.2021 ਨੂੰ ਇਸ ਜ਼ਿਲ੍ਹੇ ਵਿਚਲੇ ਸਮੁੱਚੇ 3 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਕਰਵਾ ਦਿੱਤੀ ਗਈ ਹੈ।
ਸਮੂਹ ਰਾਜਨੀਤਿਕ ਪਾਰਟੀਆਂ ਨੂੰ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੀ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀ ਦੇ ਇੱਕ-ਇੱਕ ਸੈਟ (ਫੋਟੋ ਸਮੇਤ) ਅਤੇ ਵੋਟਰ ਸੂਚੀਆਂ ਦੀ ਸੀ.ਡੀ (ਬਗੈਰ ਫੋਟੋ) ਤੋਂ ਮੁਹੱਈਆ ਕਰਵਾਈ ਗਈ ਅਤੇ ਯੋਗਤਾ ਮਿਤੀ 01.01.2021 ਦੇ ਅਧਾਰ ‘ਤੇ ਵੋਟਰ ਸੂਚੀ ਦੀ ਲਗਾਤਾਰ ਸੁਧਾਈ ਦੇ ਸਬੰਧ ਵਿਚ ਬਕਾਇਆ ਰਹਿੰਦੇ ਦਾਅਵੇ/ਇਤਰਾਜ਼ ਦੇਣ ਦੀ ਵੀ ਅਪੀਲ ਕੀਤੀ ਗਈ।
ਇਸ ਮੌਕੇ ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਹਾਜ਼ਰ ਸਨ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media