ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਕਾਂਗਰਸ ਦੇ ਸਥਾਨਕ ਸੀਨੀਅਰ ਆਗੂ ਸੰਜੀਵ ਅਰੋੜਾ ਨੂੰ ਪੰਜਾਬ ਐਗਰੋ ਫੁਡ ਐਕਸਪੋਰਟ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁੱਕਤ ਕੀਤਾ ਗਿਆ ਹੈ।ਉਨ੍ਹਾਂ ਨੇ ਚੰਡੀਗੜ ਵਿਖੇ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ, ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਕੈਬਿਨੇਟ ਮੰਤਰੀ ਰੈਂਕ ਪ੍ਰਾਪਤ ਡਾ. ਰਾਜ ਕੁਮਾਰ ਵੇਰਕਾ ਦੀ ਹਾਜ਼ਰੀ ‘ਚ ਆਪਣਾ ਕਾਰਜਭਾਰ ਸੰਭਾਲਿਆ। ਸੰਜੀਵ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਨੇ ਜੋ ਜਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਉਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡਾ. ਰਾਜ ਕੁਮਾਰ ਦਾ ਧੰਨਵਾਦ ਕੀਤਾ।
ਇਸ ਮੌਕੇ ਅਮਨ ਸ਼ਰਮਾ ਓ.ਐਸ.ਡੀ, ਅਨਿਲ ਸ਼ਰਮਾ, ਤੇਜਪਾਲ, ਆਸ਼ੀਸ਼ ਅਰੋੜਾ, ਅਭੀਸ਼ੇਕ ਸ਼ਰਮਾ, ਐਡਵੋਕੇਟ ਜਸਪਾਲ ਸਿੰਘ, ਸ਼ੁਭਮ ਕਪੂਰ ਆਦਿ ਮੌਜ਼ੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …