ਧੂਰੀ, 20 ਜਨਵਰੀ (ਪ੍ਰਵੀਨ ਗਰਗ) – ਧੂਰੀ ਦੇ ਨੇੜਲੇ ਪਿੰਡ ਬੁਗਰਾ ਦੇ ਰਹਿਣ ਵਾਲੇ ਇੱਕ ਕਿਸਾਨ ਦੀ ਟਿਕਰੀ ਬਾਰਡਰ ‘ਤੇ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਬਲਦੇਵ ਸਿੰਘ ਪੁੱਤਰ ਹਮੀਰ ਸਿੰਘ ਜੋ ਕਿ ਟਿਕਰੀ ਬਾਰਡਰ ‘ਤੇ ਕਿਸਾਨੀ ਸੰਘਰਸ਼ ਵਿੱਚ ਯੋਗਦਾਨ ਪਾਉਣ ਲਈ ਗਿਆ ਹੋਇਆ ਸੀ, ਦੀ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਉਸ ਨੂੰ ਘਰ ਵਾਪਸ ਲਿਆਂਦਾ ਜਾ ਰਿਹਾ ਸੀ ਅਤੇ ਪਟਿਆਲਾ ਵਿਖੇ ਜੇਰੇ ਇਲਾਜ਼ ਉਸ ਦੀ ਮੌਤ ਹੋ ਗਈ।ਇਸ ਮੌਕੇ ਇਕਾਈ ਪ੍ਰਧਾਨ ਗੁਰਮੀਤ ਸਿੰਘ, ਬਲਾਕ ਪ੍ਰਧਾਨ ਰਾਮ ਸਿੰਘ, ਸਰਪੰਚ ਬਹਾਦਰ ਸਿੰਘ, ਜਗਜੀਤ ਸਿੰਘ ਲੀਲਾ ਪੰਚ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਰਕਾਰ ਪਾਸੋਂ ਮ੍ਰਿਤਕ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …