ਧੂਰੀ, 21 ਜਨਵਰੀ (ਪ੍ਰਵੀਨ ਗਰਗ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧੂਰੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 26 ਜਨਵਰੀ ਨੂੰ ਦਿੱਲੀ
ਵਿਖੇ ਟਰੈਕਟਰ ਮਾਰਚ ਦੀ ਰਿਹਰਸਲ ਵਜੋਂ ਜ਼ਿਲ੍ਹਾ ਵਿੱਤ ਸੰਗਠਨ ਹਰਪਾਲ ਸਿੰਘ ਪੇਧਨੀ ਕਲਾਂ ਦੀ ਅਗਵਾਈ ਵਿੱਚ ਧੂਰੀ ਦੀ ਨਵੀਂ ਅਨਾਜ ਮੰਡੀ ਤੋਂ ਸੈਂਕੜਿਆਂ ਦੀ ਤਦਾਦ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ।ਟਰੈਕਟਰਾਂ ਉਪਰ ਕਿਸਾਨੀ ਝੰਡੇ ਲਹਿਰਾਉਂਦੇ ਕਿਸਾਨਾਂ ਵੱਲੋਂ ਧੂਰੀ ਤੋਂ ਕੱਕੜਵਾਲ, ਬੁਗਰਾ, ਮੂਲੋਵਾਲ, ਧੰਦੀਵਾਲ, ਕਿਲਾ, ਕਾਂਝਲਾ, ਲੱਡਾ ਵੱਲ ਬਲਾਕ ਦੇ ਤਕਰੀਬਨ ਚਾਲੀ ਪਿੰਡਾਂ ਵਿੱਚ ਮਾਰਚ ਕੱਢਿਆ ਗਿਆ। ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਪੇਧਨੀ ਨੇ ਦੱਸਿਆ ਕਿ 24 ਜਨਵਰੀ ਨੂੰ ਖਨੌਰੀ ਬਾਰਡਰ ਤੋਂ ਵੱਡੀ ਗਿਣਤੀ ਵਿੱਚ ਟਰੈਕਟਰ ਦਿੱਲੀ ਵੱਲ ਕੂਚ ਕਰਨਗੇ।ਉਹਨਾਂ ਕਿਹਾ ਕਿ ਵਾਰ-ਵਾਰ ਮੀਟਿੰਗਾਂ ਕਰਕੇ ਸਮਾਂ ਲੰਘਾਇਆ ਜਾ ਰਿਹਾ ਹੈ, ਕੇਂਦਰ ਸਰਕਾਰ ਕਿਸਾਨਾਂ ਦਾ ਸਬਰ ਪਰਖ ਰਹੀ ਹੈ, ਪਰ ਇਹ ਅੰਦੋਲਨ ਪੰਜਾਬ ਤੋਂ ਸ਼ੁਰੂ ਹੋ ਕੇ ਪੂਰੇ ਭਾਰਤ ਦਾ ਬਣ ਚੁੱਕਾ ਹੈ। ਭਾਵੇਂ ਕਿੰਨਾਂ ਲੰਮਾਂ ਸਮਾਂ ਲੱਗ ਜਾਵੇ, ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਿਸ ਕਰਵਾਏ ਬਿਨਾਂ ਘਰਾਂ ਨੂੰ ਨਹੀਂ ਮੁੜਨਗੇ।
ਇਸ ਮੌਕੇ ਜ਼ਿਲਾ ਵਿੱਤ ਸਕੱਤਰ ਕ੍ਰਿਪਾਲ ਸਿੰਘ ਧੂਰੀ, ਜ਼ਿਲਾ੍ਹ ਕਮੇਟੀ ਮੈਂਬਰ ਦਰਸ਼ਨ ਸਿੰਘ ਕਿਲਾ ਹਕੀਮਾਂ, ਰਾਮ ਸਿੰਘ ਕੱਕੜਵਾਲ, ਮਹਿੰਦਰ ਸਿੰਘ ਭਸੌੜ, ਜਸਪਾਲ ਸਿੰਘ ਪੇਧਨੀ, ਗੁਰੀ ਮਾਨ ਧੂਰੀ, ਬਲਵਿੰਦਰ ਸਿੰਘ ਪੇਧਨੀ ਕਲਾਂ, ਹਮੀਰ ਸਿੰਘ ਬੇਨੜਾ ਅਤੇ ਆੜ੍ਹਤੀਆ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਜਗਤਾਰ ਸਿੰਘ ਸਮੇਤ ਆੜ੍ਹਤੀ ਤੇ ਮਜ਼ਦੂਰ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media