Wednesday, September 2, 2026

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਬਲਾਕ ਪੱਧਰੀ ਅਸੈਸਮੈਂਟ ਕੈਂਪ ਅਜਨਾਲਾ ਵਿਖੇ ਅੱਜ

ਸਿੱਖਿਆ ਵਿਭਾਗ ਨੇ ਲੋੜਵੰਦ ਬੱਚਿਆਂ ਨੂੰ ਦਿੱਤਾ ਜਾਵੇਗਾ ਦੀ ਲੋੜੀਂਦਾ ਸਮਾਨ – ਬੀ.ਈ.ਈ.ਓ ਗੁਰਦੇਵ ਸਿੰਘ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਿਦਿਆਰਥੀ ਹਿੱਤਾਂ ਲਈ ਕਈ ਪ੍ਰੋਜੈਕਟ ਚਲਾ ਰਿਹਾ ਹੈ।ਜਿੰਨ੍ਹਾਂ ਦੀ ਬਦੌਲਤ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿਚ ਜਿਕਰਯੋਗ ਪ੍ਰਾਪਤੀਆਂ ਨੂੰ ਅੰਜ਼ਾਮ ਦੇ ਰਹੇ ਹਨ।ਇਸੇ ਸੰਬੰਧੀ ਜ਼ਿਲ਼੍ਹੇ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਹਾਸਲ ਕਰ ਰਹੇ ਵਿਸੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀ ਪਛਾਣ ਕਰਨ ਲਈ ਜ਼ਿਲ੍ਹੇ ਦਾ ਪਹਿਲਾ ਬਲਾਕ ਪੱਧਰੀ ਅਸੈਸਮੈਂਟ ਕੈਂਪ ਅੱਜ ਅਜਨਾਲਾ ਵਿਖੇ ਲਗਾਇਆ ਜਾ ਰਿਹਾ ਹੈ।
               ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੇਵ ਸਿੰਘ ਬਲਾਕ ਸਿੱਖਿਆ ਅਫਸਰ ਅਜਨਾਲਾ-1 ਤੇ 2 ਨੇ ਦੱਸਿਆ ਕਿ ਸਰਕਾਰੀ ਐਲੀਮੈਂਟਰੀ ਸਕੂਲ ਅਜਨਾਲਾ ਕੇਂਦਰ ਵਿਖੇ ਸਿੱਖਿਆ ਵਿਭਾਗ ਪੰਜਾਬ ਵਲੋਂ ਅਲਿਮਕੋ (ਅਦਾਰਾ ਭਾਰਤ ਸਰਕਾਰ) ਦੇ ਸਹਿਯੋਗ ਨਾਲ ਸਰਕਾਰੀ ਸਕੁਲਾਂ ਵਿੱਚ ਪਹਿਲੀ ਤੋਂ ਬਾਰਵੀਂ ਜਮਾਤ ਤੱਕ ਪੜਦੇ ਵਿਸੇਸ਼ ਲੋੜਾਂ ਵਾਲੇ ਬੱਚਿਆਂ ਦੀ ਜਾਂਚ ਲਈ ਅਸੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਜਿਸ ਵਿਚ ਅਮਿਲਕੋ ਦੀ ਟੀਮ ਦੇ ਨਾਲ-ਨਾਲ ਸਿਹਤ ਵਿਭਾਗ ਦੀ ਟੀਮ ਵਲੋਂ ਇੰਨਾਂ ਬੱਚਿਆਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜ ਅਨੁਸਾਰ ਸਹਾਇਕ ਉਪਕਰਨ ਦੇਣ ਦੀ ਸਿਫਾਰਿਸ਼ ਕੀਤੀ ਜਾਵੇਗੀ।ਜਿਸ ਉਪਰੰਤ ਮਾਰਚ ਮਹੀਨੇ ਵਿੱਚ ਲੋੜਵੰਦ ਵਿਦਿਆਰਥੀਆਂ ਲਈ ਸਿਫਾਰਿਸ਼ ਕੀਤੇ ਗਏ ਉਪਕਰਨ, ਜਿੰਨਾਂ ਵਿੱਚ ਵਹੀਲ ਚੇਅਰ, ਟਰਾਈਸਾਈਕਲ, ਕੰਨਾਂ ਦੀਆਂ ਮਸ਼ੀਨਾਂ, ਬਣਾਉਟੀ ਅੰਗ, ਨੇਤਰਹੀਣ ਬੱਚਿਆਂ ਲਈ ਸਮਾਰਟ ਫੋਨ ਦੇ ਨਾਲ ਨਾਲ ਹੋਰ ਸਹਾਇਕ ਉਪਕਰਨ ਵੰਡੇ ਜਾਣਗੇ।ਜਿੰਨ੍ਹਾਂ ਦੀ ਸਹਾਇਤਾ ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆ ਨੂੰ ਚੱਲਣ ਫਿਰਨ, ਸਕੂਲ਼ ਪੁੱਜਣ ਤੇ ਵਿਦਿਆ ਹਾਸਲ ਕਰਨ ਵਿੱਚ ਕੋਈ ਮੁਸ਼ਕਿਲ ਨਾ ਆਵੇ।
            ਉਨ੍ਹਾਂ ਨਾਲ ਜ਼ਿਲ੍ਹਾ ਕੋਆਰਡੀਨੇਟਰ ਧਰਮਿੰਦਰ ਸਿੰਘ ਗਿੱਲ, ਪਰਮਿੰਦਰ ਸਿੰਘ ਸਰਪੰਚ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ, ਰਾਜਪਾਲ ਸਿੰਘ ਉਪਲ, ਤਨਵੀਰ ਸਿੰਘ ਅਜਨਾਲਾ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …