Tuesday, March 24, 2026

ਵੈਕਸੀਨ ਲਗਵਾਉਣ ਵਾਲੇ ਸਿਹਤ ਵਰਕਰ ਪੂਰੀ ਤਰ੍ਹਾਂ ਤੰਦਰੁਸਤ -ਡਿਪਟੀ ਕਮਿਸ਼ਨਰ

ਕਿਸੇ ਨੂੰ ਵੀ ਕੋਈ ਦਿੱਕਤ ਸਬੰਧੀ ਰਿਪੋਰਟ ਨਹੀਂ

ਕਪੂਰਥਲਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਜਿਲ੍ਹੇ ਅੰਦਰ ਕੋਵਿਡ ਵੈਕਸੀਨੇਸ਼ਨ ਦਾ ਕੰਮ ਪੂਰੀ ਸਫਲਤਾ ਨਾਲ ਚੱਲ ਰਿਹਾ ਹੈ ਅਤੇ ਕਰੋਨਾ ਵੈਕਸੀਨ ਲਗਵਾਉਣ ਵਾਲੇ ਸਾਰੇ ਸਿਹਤ ਵਰਕਰ ਬਿਲਕੁੱਲ ਤੰਦਰੁਸਤ ਹਨ।
                ਅੱਜ ਫੇਸਬੁੱਕ ਰਾਹੀਂ ਜਿਲ੍ਹਾ ਵਾਸੀਆਂ ਦੇ ਰੂਬਰੂ ਹੁੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਕਸੀਨ ਲਗਵਾਉਣ ਪਿਛੋਂ ਕਿਸੇ ਵੀ ਸਿਹਤ ਵਰਕਰ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦੀ ਰਿਪੋਰਟ ਨਹੀਂ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਸਰਕਾਰੀ ਦੇ ਨਾਲ-ਨਾਲ ਨਿੱਜੀ ਹਸਪਤਾਲਾਂ ਦੇ ਸਿਹਤ ਵਰਕਰਾਂ ਨੂੰ ਵੀ ਵੈਕਸੀਨ ਲਗਾਈ ਜਾ ਰਹੀ ਹੈ।
                ਬਰਡ ਫਲੂ ਦੇ ਫੈਲਾਅ ਬਾਰੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਇਸ ਸਬੰਧੀ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਪਸ਼ੂ ਪਾਲਣ ਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ।
                ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਣ-ਪਕਾਏ ਚਿਕਨ ਤੇ ਆਂਡੇ ਦੀ ਵਰਤੋਂ ਨਾ ਕਰਨ।ਇਸ ਤੋਂ ਇਲਾਵਾ ਗਣਤੰਤਰ ਦਿਵਸ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਜਿਲ੍ਹਾ ਪੱਧਰੀ ਸਟੇਡੀਅਮ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ।ਜਿਸ ਵਿਚ 50 ਫੀਸਦੀ ਤੋਂ ਘੱਟ ਸਮਰੱਥਾ ਨਾਲ ਹੀ ਲੋਕ ਸ਼ਾਮਿਲ ਹੋ ਸਕਣਗੇ।ਉਨਾਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਕੋਈ ਵੀ ਸਭਿਆਚਾਰਕ ਪ੍ਰੋਗਰਾਮ ਨਹੀਂ ਹੋਵੇਗੀ ਅਤੇ ਕੋਵਿਡ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …