Sunday, September 27, 2026

ਅਧਿਆਪਕ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਕਰਨ ਲਈ ਕੋਈ ਕਸਰ ਨਾ ਛੱਡਣ- ਬਲਦੇਵ ਰਾਜ

ਪਠਾਨਕੋਟ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲ਼ਾਂ ਦੀ ਦਿੱਖ ਸੁਧਾਰਣ ਅਤੇ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚਲਾਏ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿ) ਪਠਾਨਕੋਟ ਵਲੋਂ ਜ਼ਿਲ੍ਹੇ ਦੇ ਵੱਖੱ-ਵੱਖ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ।ਇਸੇ ਤਹਿਤ ਅਰਧ ਪਹਾੜੀ ਖੇਤਰ ਵਿੱਚ ਵੱਸਦੇ ਪਿੰਡ ਬਧਾਨੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਹੜੇ ਪੁੱਜੇ ਜ਼ਿਲ੍ਹਾ ਸਿੱਖਿਆ ਅਫਸਰ ਨੇ ਬਲਾਕ ਦੇ ਸੀ.ਐਚ.ਟੀ ਨਾਲ ਰੂਬਰੂ ਹੁੰਦਿਆਂ ਮਿਸ਼ਨ ਸ਼ਤ-ਪ੍ਰਤੀਸ਼ਤ, ਸਮਾਰਟ ਸਕੂਲ ਪ੍ਰਾਜੈਕਟ, ਸੋਹਣੇ ਸਕੂਲ ਸੋਹਣਾ ਫਰਨੀਚਰ, ਅੰਗਰੇਜ਼ੀ ਬੂਸਟਰ ਕਲੱਬ, ਵਾਧੂ ਜਮਾਤਾਂ ਲਗਾਉਣ ਸੰਬੰਧੀ ਵਿਸ਼ੇਸ਼ ਚਰਚਾ ਕੀਤੀ ਅਤੇ ਉਨ੍ਹਾਂ ਨੇ ਸਮੂਹ ਅਧਿਆਪਕਾਂ ਨੂੰ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਕਰਨ ਲਈ ਪੂਰਨ ਵਿਉਂਤਬੰਦੀ ਕਰਕੇ ਹਰੇਕ ਵਿਦਿਆਰਥੀ ਤੱਕ ਪਹੁੰਚ ਕਰਨ ਦੀ ਅਪੀਲ ਕੀਤੀ।ਉਨ੍ਹਾਂ ਨੇ ਜਮਾਤਾਂ ਵਿੱਚ ਬੈਠੇ ਵਿਦਿਆਰਥੀਆਂ ਤੋਂ ਦਸੰਬਰ ਪ੍ਰੀਖਿਆਵਾਂ ਸਬੰਧੀ ਫੀਡਬੈਕ ਲੈਣ ਦੇ ਨਾਲ-ਨਾਲ 80 ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ।
                    ਇਸ ਮੌਕੇ ਤਰੁਣ ਪਠਾਨੀਆ ਕਲਰਕ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਠਾਨਕੋਟ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ, ਬੋਧ ਰਾਜ, ਰਾਮ ਪ੍ਰਕਾਸ਼, ਸੁਸ਼ੀਲ ਕੁਮਾਰ, ਰਵੀ ਕੁਮਾਰ, ਜਤਿੰਦਰ ਸਿੰਘ, ਸੁਨੀਤਾ ਆਦਿ ਹਾਜ਼ਰ ਸਨ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …