ਪਠਾਨਕੋਟ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਅੱਜ ਗਣਤੰਤਰ ਦਿਵਸ ਸਮਾਗਮ ਨੂੰ ਲੈ ਕੇ
ਫੁੱਲ ਡ੍ਰੈਸ ਰਿਹਰਸਲ ਕੀਤੀ ਗਈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਬਤੋਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਤਿਰੰਗਾ ਲਹਿਰਾ ਕੇ ਪ੍ਰੇਡ ਦਾ ਨਿਰੀਖਣ ਕੀਤਾ।ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ ਪਠਾਨਕੋਟ, ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਅਰਵਿੰਦ ਪ੍ਰਕਾਸ਼ ਵਰਮਾ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸਪੰਰਕ ਅਫਸਰ ਪਠਾਨਕੋਟ, ਮਨਮੋਹਣ ਸਾਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ, ਡਾ. ਆਦਿੱਤੀ ਸਲਾਰੀਆ ਸਹਾਇਕ ਸਿਵਲ ਸਰਜਨ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਇਸ ਸਮੇਂ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਕੋਵਿਡ 19 ਦੇ ਚੱਲਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਨਾਇਆ ਜਾ ਰਿਹਾ ਹੈ।ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ.ਸੋਅ ਨਹੀਂ ਕਰਵਾਇਆ ਜਾ ਰਿਹਾ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media