ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦਾ ਮਨੋਰਥ ਨੌਜਵਾਨ ਨੂੰ ਰੁਜ਼ਗਾਰ ਤੇ ਕਿੱਤਾ ਮੁਖੀ ਸਿਖਲਾਈ ਪ੍ਰਦਾਨ ਕਰਨਾ ਹੈ।ਜਿਸ ਤਹਿਤ
ਅੱਜ ਦਯਾਨੰਦ ਆਈ.ਟੀ.ਆਈ ਹਾਲ ਗੇਟ ਵਿਖੇ ਅਪ੍ਰੈਂਟਿਸਸ਼ਿਪ ਅਤੇ ਉਦਮ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਕੀਤਾ।
ਸੋਨੀ ਨੇ ਸਿਖਿਆਰਥੀਆਂ ਨੂੰ ਰੁਜਗਾਰ ਮੇਲੇ ਦੌਰਾਨ ਆਏ ਹੋਟਲ, ਇੰਡਸਟਰੀ, ਰੋਡਵੇਜ, ਵੇਰਕਾ ਮਿਲਕ ਪਲਾਂਟ ਵਿੱਚ ਅਪ੍ਰੈਂਟਿਸਸ਼ਿਪ ਅਧੀਨ ਨਿਯੁੱਕਤੀ ਪੱਤਰਾਂ ਦੀ ਵੰਡ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਅਪ੍ਰੈਂਟਿਸਸ਼ਿਪ ਸਮੇਂ ਦਿਲ ਲਗਾ ਕੇ ਕੰਮ ਦੀ ਮੁਹਾਰਤ ਹਾਸਲ ਕਰਨ।ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਹੀ ਪੁਰ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਵੱਲੋਂ ਅਪ੍ਰੈਂਟਿਸਸ਼ਿਪ ਦਾ ਨੌਕਰੀ ਲੈਣ ਲਈ ਲਾਭਦਾਇਕ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਅਪ੍ਰੈਂਟਿਸਸ਼ਿਪ ਦੌਰਾਨ ਸਿਖਿਆਰਥੀਆਂ ਨੂੰ ਪਹਿਲੇ ਸਾਲ 7000/- ਰੁਪਏ, ਦੂਜੇ ਸਾਲ 7700/- ਰੁਪਏ ਅਤੇ ਤੀਜੇ ਸਾਲ ਦੌਰਾਨ 8050/- ਰੁਪਏ ਪ੍ਰਤੀ ਮਹੀਨਾ ਵਜੀਫਾ ਮਿਲੇਗਾ।ਉਨਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਭਲਾਈ ਸਕੀਮਾਂ ਦੀ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਸਹਾਇਕ ਡਾਇਰੈਕਟਰ-ਕਮ-ਪ੍ਰਿੰਸੀਪਲ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਗੁਰਬਖਸ ਸਿੰਘ, ਪਿ੍ਰੰਸੀਪਲ ਆਈ.ਟੀ.ਆਈ ਦਯਾਨੰਦ ਜਤਿੰਦਰ ਸਿੰਘ, ਤਜਿੰਦਰ ਸਿੰਘ, ਇਲੈਕਟ੍ਰੀਸ਼ਨ ਇੰਸਟਰਕਟਰ, ਓ.ਐਸ.ਡੀ ਕੈਪਟਨ ਸੰਜੀਵ ਸ਼ਰਮਾ ਤੋਂ ਇਲਾਵਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media