ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਵਸਾਊਕੋਟ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਦੋਹਾਂ ਸ਼ਹੀਦਾਂ ਨੂੰ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਹੋਣ ਦਾ ਮਾਣ ਪ੍ਰਾਪਤ ਹੈ।ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਤਹਿਤ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ।ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ।ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।
ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਦਾ ਖੁੱਲ੍ਹਾ ਕਿਤਾਬਚਾ ਹੈ, ਜਿਥੋਂ ਸੰਗਤਾਂ ਆਪਣੇ ਧਰਮ ਅਤੇ ਵਿਰਸੇ ਬਾਰੇ ਸੇਧ ਪ੍ਰਾਪਤ ਕਰਦੀਆਂ ਹਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦਾ ਕੌਮ ਅੰਦਰ ਸਤਿਕਾਰਤ ਸਥਾਨ ਹੈ ਅਤੇ ਕੌਮ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਹਮੇਸ਼ਾ ਪ੍ਰੇਰਣਾ ਲੈਂਦੀ ਰਹੇਗੀ।ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਗੁਰਦੁਆਰਾ ਸੁਧਾਰ ਲਹਿਰ ਤਹਿਤ ਵਾਪਰੇ ਸਾਕਿਆਂ ਦੇ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ।ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਸੰਬੋਧਨ ਕੀਤਾ।ਦੋਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਗੁਰਮੀਤ ਸਿੰਘ ਬੁੱਟਰ, ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਮੁਖਤਾਰ ਸਿੰਘ, ਸੁਖਰਾਜ ਸਿੰਘ, ਬਘੇਲ ਸਿੰਘ, ਨਰਿੰਦਰ ਸਿੰਘ, ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ, ਪਰਮਜੀਤ ਸਿੰਘ ਐਕਸੀਅਨ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …