ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਪੁਲਿਸ ਥਾਣਾ ਸੀ ਡਵੀਜ਼ਨ ਦੇ ਅਧੀਨ ਆਉਂਦੀ ਪੁਲਿਸ ਚੌਕੀ ਚਾਟੀਵਿੰਡ ਗੇਟ ਦੇ ਇੰਚਾਰਜ਼ ਏ.ਐਸ.ਆਈ ਰਵੀ ਕੁਮਾਰ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਆਪਣੇ ਵਾਹਨ ਪਾਰਕਿੰਗ ਵਿੱਚ ਲਗਾਉਣ ਦੀ ਅਪੀਲ ਕੀਤੀ।ਉਹਨਾਂ ਦੱਸਿਆ ਕਿ ਪੁਲਿਸ ਚੌਕੀ ਦੇ ਅਧਿਕਾਰੀਆਂ ਦੀ ਡਿਊਟੀ ਗੁਰਦੁਆਰਾ ਸਾਹਿਬ ਦੇ ਬਾਹਰ ਪੱਕੇ ਤੌਰ ‘ਤੇ ਲਗਾਈ ਗਈ ਹੈ।ਜਿਸ ਦੌਰਾਨ ਸ਼ਰਧਾਲੂਆਂ ਦੇ ਵਾਹਨ ਚੋਰੀ ਕਰਨ ਵਾਲੇ ਅਪਰਾਧੀਆਂ ਨੂੰ ਵੀ ਪੁਲਿਸ ਮੁਲਾਜ਼ਮਾਂ ਵਲੋਂ ਕਾਬੂ ਕੀਤਾ ਗਿਆ ਹੈ।
ਏ.ਐਸ.ਆਈ ਰਵੀ ਕੁਮਾਰ ਨੇ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੀਆਂ ਰੇਹੜੀਆਂ ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਖੜੀਆਂ ਨਾ ਕਰਨ।ਇਸ ਨਾਲ ਟਰੈਫਿਕ ਵਿੱਚ ਭਾਰੀ ਵਿਘਨ ਪੈਂਦਾ ਹੈ।ਇਸ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਸਖਤ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਏ.ਐਸ.ਆਈ ਤੇਜਬੀਰ ਸਿੰਘ, ਹਰਜਿੰਦਰ ਸਿੰਘ, ਸੁਰਜੀਤ ਸਿੰਘ ਕੁਲਦੀਪ ਸਿੰਘ, ਅਰਜਨ ਸਿੰਘ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …