ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਸਰਬਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ
ਜਦੋਂ ਉਨ੍ਹਾਂ ਦੇ ਮਾਤਾ ਬੀਬੀ ਸੁਰਜੀਤ ਕੌਰ (93) ਪਤਨੀ ਬਾਪੂ ਤਾਰਾ ਸਿੰਘ ਨਿਵਾਸੀ ਪਿੰਡ ਸਖੀਰਾ ਜ਼ਿਲ੍ਹਾ ਤਰਨ ਤਾਰਨ ੳਕਾਲ ਚਲਾਣਾ ਕਰ ਗਏ।ਇਸ ਦੁੱਖ ਦੀ ਘੜੀ ਸਖੀਰਾ ਪਰਿਵਾਰ ਨਾਲ ਕਈ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਸਮਾਜ ਸੇਵੀ, ਧਾਰਮਿਕ ਤੇ ਖੇਡ ਸੰਸਥਾਵਾਂ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਵੱਲੋਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।ਸਵ. ਮਾਤਾ ਸੁਰਜੀਤ ਕੌਰ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸਖੀਰਾ ਵਿਖੇ ਕੀਤਾ ਗਿਆ।
ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ ਸਵ. ਮਾਤਾ ਸੁਰਜੀਤ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਮਾਰੋਹ 29 ਜਨਵਰੀ ਦਿਨ ਸ਼ੁਕਰਵਾਰ ਨੂੰ ਦੁਪਹਿਰ 12.00 ਵਜੇ ਉਨ੍ਹਾਂ ਦੇ ਜੱਦੀ ਗ੍ਰਹਿ ਪਿੰਡ ਸਖੀਰਾ ਵਿਖੇ ਹੋਵੇਗਾ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media