Friday, March 27, 2026

ਅੱਜ ਤੋਂ ਸ਼ੁਰੂ ਹੋਵੇਗੀ ਇਲੈਕਟ੍ਰਾਨਿਕ ਵੋਟਰ ਫੋਟੋ ਸ਼ਨਾਖਤੀ ਕਾਰਡ ਡਾਊਨਲੋਡ ਕਰਨ ਦੀ ਸਹੂਲਤ

ਕਪੂਰਥਲਾ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਵਲੋਂ ਕੱਲ੍ਹ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਈ-ਈਪਿਕ (ਇਲੈਕਟ੍ਰਾਨਿਕ ਵੋਟਰ ਫੋਟੋ ਸ਼ਨਾਖਤੀ ਕਾਰਡ) ਡਾਊਨਲੋਡ ਕਰਨ ਦੀ ਸੁਵਿਧਾ ਲਾਂਚ ਕੀਤੀ ਜਾ ਰਹੀ ਹੈ।
                  ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਇਸ ਸੁਵਿਧਾ ਨਾਲ ਵੋਟਰ ਆਪਣਾ ਸ਼ਨਾਖਤੀ ਕਾਰਡ ਮੋਬਾਇਲ ਜਾਂ ਕੰਪਿਊਟਰ ’ਤੇ ਡਾਊਨਲੋਡ ਕਰ ਸਕਦਾ ਹੈ।ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ 25 ਤੋਂ 31 ਜਨਵਰੀ ਤੱਕ ਕੇਵਲ ਨਵੇਂ ਵੋਟਰ (18 ਸਾਲ ਦੇ) ਜੋ ਕਿ ਯੋਗਤਾ ਮਿਤੀ ਪਹਿਲੀ ਜਨਵਰੀ 2021 ਨੂੰ ਦਰਜ ਹੋਏ ਹਨ, ਉਹ ਆਪਣੀ ਸਹੂਲਤ ਲਈ voter portal:http://voterportal.eci.gov.in, NVSP:https:nvsp.in, voter helpline mobile app, ਐਪਸ ਤੋਂ ਆਪਣੇ ਰਜਿਸਟਰਡ ਯੂਨੀਕ ਮੋਬਾਇਲ ਨੰਬਰ ਨੂੰ ਦਰਜ ਕਰਕੇ ਈ-ਈਪਿਕ ਡਾਊਨਲੋਡ ਕਰ ਸਕਦੇ ਹਨ।
                 ਦੂਜੇ ਪੜਾਅ ਤਹਿਤ ਪਹਿਲੀ ਫਰਵਰੀ ਤੋਂ ਬਾਅਦ ਸਾਰੇ ਰਜਿਸਟਰਡ ਵੋਟਰ (ਕਿਸੇ ਵੀ ਉਮਰ ਦੇ) ਜਿਨ੍ਹਾਂ ਦਾ ਮੋਬਾਇਲ ਨੰਬਰ ਰਜਿਸਟਰਡ ਹੈ, ਉਹ ਆਪਣਾ ਈ-ਈਪਿਕ ਡਾਊਨਲੋਡ ਕਰ ਸਕਦੇ ਹਨ।ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਧਾਨ ਸਭਾ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ( ਐਸ.ਡੀ.ਐਮ) ਅਤੇ ਆਪਣੇ ਖੇਤਰ ਦੇ ਬੀ.ਐਲ.ਓ, ਜਿਲ੍ਹਾ ਚੋਣ ਅਫਸਰ, ਦਫਤਰ ਜਾਂ 1950 ਟੋਲ ਫ੍ਰੀ ਨੰਬਰ ’ਤੇ ਤਾਲਮੇਲ ਕਰਕੇ ਆਪਣੇ ਈ-ਈਪਿਕ ਡਾਊਨਲੋਡ ਕਰਨ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …