ਸੁਜਾਨਪੁਰ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੁੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪਿ੍ਰੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਦੀ ਦੇਖ-ਰੇਖ ‘ਚ ਵੋਟਰ ਦਿਵਸ ਮਨਾਇਆ
ਗਿਆ।ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸਬੰਧੀ ਸੁਹੰ ਚੁਕਾਈ ਗਈ ਅਤੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਭਾਰਤੀ ਸੰਵਿਧਾਨ ਦੀ ਧਾਰਾ 326 ਅਧੀਨ ਦੇਸ਼ ਦੇ ਹਰੇਕ 18 ਸਾਲ ਤੋਂ ਉਪਰ ਦੀ ਉਮਰ ਦੇ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿੱਤਾ ਗਿਆ ਹੈ।ਉਹ ਆਪਣੇ ਇਸ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦਾ ਹਿੱਸਾ ਬਣ ਕੇ ਆਪਣੇ ਮਨ ਪਸੰਦ ਦੀ ਸਰਕਾਰ ਚੁਣ ਸਕਦੇ ਹਨ ।
ਕਾਲਜ ਦੀ ਪਿੰਸੀਪਲ ਭੁਪਿੰਦਰ ਕੌਰ ਨੇ ਕਿਹਾ ਕਿ ਵੋਟਰ ਦਿਵਸ ਦਾ ਮਕਸਦ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਮਹੱਤਤਾ ਅਤੇ ਵੋਟ ਦੇ ਲੋਕਤੰਤਰ ਵਿਚ ਰੋਲ ਸਬੰਧੀ ਜਾਗਰੂਕ ਕਰਨਾ ਹੈ।ਇਸ ਲਈ ਬਿਨਾਂ ਕਿਸੇ ਭੇਦ ਭਾਵ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇ।
ਇਸ ਮੌਕੇ ਅਸਿਸਟੈਂਟ ਪ੍ਰੋਫੈਸਰ ਸੁਖਜਿੰਦਰ ਕੌਰ, ਡਾ. ਅਰਜਨ ਸਿੰਘ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media