ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਵਲੋਂ ਕੌਮੀ ਬਾਲੜੀ ਦਿਵਸ ਅਤੇ ਰਾਜ ਪੱਧਰੀ ਮੈਗਾ ਰੋਜਗਾਰ ਮੇਲੇ ਦੌਰਾਨ ਵਰਚੁਅਲ
ਮੀਟਿੰਗ ਦੋਰਾਨ ਸੁੰਦਰ ਸ਼ਾਮ ਅਰੋੜਾ ਕੈਬਨਿਟ ਮੰਤਰੀ ਉਦਯੋਗ ਅਤੇ ਵਣਜ ਪੰਜਾਬ ਸਰਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਉਦੇਸ਼ ਨੂੰ ਅੱਗੇ ਵਧਾਇਆ ਅਤੇ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ।1.17 ਲੱਖ ਨੌਜਵਾਨਾਂ ਨੂੰ ਕਰਜ਼ਾ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਪੈਰਾਂ ‘ਤੇ ਖੜਾ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਘਰ ਘਰ ਰੁਜਗਾਰ ਮਿਸ਼ਨ ਤਹਿਤ ਹਰੇਕ ਜਿਲੇ ਵਿੱਚ ਰੁਜਗਾਰ ਬਿਊਰੋ ਸਥਾਪਤ ਕੀਤੇ ਗਏ ਤੇ ਰਾਜ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਵਿਦੇਸ਼ਾਂ ਵਿੱਚ ਸਿੱਖਿਆ ਹਾਸਲ ਕਰਨ ਲਈ ਜਾਣ ਵਾਲੇ ਵਿਦਿਆਰਥੀਆਂ ਲਈ ਇਕ ਸੈਲ ਦਾ ਗਠਨ ਕੀਤਾ ਜਾ ਰਿਹਾ ਹੈ।ਜਿਸ ਦਾ ਮਕਸਦ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਸਹੀ ਸਥਾਨ ‘ਤੇ ਸਿੱਖਿਆ ਦਿਵਾੳੋੁਣਾ ਹੈ।ਨੌਜਵਾਨ ਪੀੜੀ ਨੂੰ ਹੁਨਰਮੰਦ ਕਰਨਾ ਅਤੇ ਨੌਕਰੀ ਦਿਵਾਉਣੀ ਵੀ ਸਰਕਾਰ ਦਾ ਨਿਸ਼ਾਨਾ ਹੈ।ਵੱਖ-ਵੱਖ ਲਾਭਪਾਤਰੀਆਂ ਨੂੰ ਸਨਮਾਨਤ ਵੀ ਕੀਤਾ ਗਿਆ ਅਤੇ ਰੁਜਗਾਰ ਪ੍ਰਾਪਤ ਕਰਨ ਵਾਲੇ ਨੋਜਵਾਨਾਂ ਵੱਲੋਂ ਰੁਜਗਾਰ ਮਿਲਣ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।
ਇਸ ਮੋਕੇ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ, ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਅਨਿਲ ਦਾਰਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ, ਅਵਤਾਰ ਸਿੰਘ ਕਲੇਰ ਚੇਅਰਮੈਨ ਖੇਤੀ ਵਿਕਾਸ ਬੈਂਕ, ਸੰਜੀਵ ਬੈਂਸ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ, ਅਸੀਸ ਵਿਜ, ਰੋਹਿਤ ਸਰਨਾ, ਕਾਰਤਿਕ ਅਤੇ ਹੋਰ ਪਾਰਟੀ ਵਰਕਰਾ ਤੋਂ ਇਲਾਵਾ ਵਿਭਾਗੀ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media