ਬੁੱਢਾ ਥੇਹ ਸਰਕਾਰੀ ਸਕੂਲ ‘ਚ ਆਏ ਨਿੱਜੀ ਸਕੂਲ ਤੋਂ 15 ਵਿਦਿਆਰਥੀ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ‘ਚ ਸੈਸ਼ਨ 2021-22 ਲਈ ਸੂਬੇ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ
ਦਾਖਲੇ ਵਧਾਉਣ ਅਤੇ ਸਰਕਾਰ ਵਲੋਂ ਸਕੂਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੇ ਮਿਸ਼ਨ ‘ਈਚ ਵੰਨ ਆਸਕ ਵੰਨ’ ਤਹਿਤ ਸ਼੍ਰੀਮਤੀ ਪੂਨਮ ਹੈਡਮਿਸਟ੍ਰੈਸ ਸਰਕਾਰੀ ਹਾਈ ਸਕੂਲ ਬੁੱਢਾ ਥੇਹ ਦੀ ਅਗਵਾਈ ਹੇਠ ਸਮੂਹ ਸਟਾਫ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ।
ਰੈਲੀ ਦੌਰਾਨ ਘਰ-ਘਰ ਤੱਕ ਪਹੁੰਚ ਕਰਦਿਆਂ ਸਕੂਲ ਮੁਖੀ ਸ਼੍ਰੀਮਤੀ ਪੂਨਮ ਨੇ ਦੱਸਿਆ ਕਿ ਪੰਜਾਬ ਸਰਕਾਰ ਜਿਥੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਤਕਨੀਕ ਨਾਲ ਲੈਸ ਕਰਕੇ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਰਹੀ ਹੈ, ਉਥੇ ਹੀ ਵਿਦਿਆਰਥੀ ਹਿੱਤਾਂ ਲਈ ਕਈ ਜਿਕਰਯੋਗ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਵਿਦਿਆਰਥੀਆਂ ਦੇ ਬੌਧਿਕ ਤੇ ਮਾਨਸਿਕ ਵਿਕਾਸ ਲਈ 6ਵੀਂ ਤੋਂ 8ਵੀਂ ਜਮਾਤ ਤੱਕ ਮੁਫਤ ਸਿੱਖਿਆ, ਮੁਫਤ ਵਰਦੀਆਂ ਤੇ ਕਿਤਾਬਾਂ, ਦੁਪਹਿਰ ਦਾ ਖਾਣਾ, ਸਮਾਰਟ ਕਲਾਸਰੂੂਮ, ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਲਾਸਾਂ ਅਤੇ ਖੇਡਾਂ ਦਾ ਸਮਾਨ ਮੁਹੱਈਆ ਕਰਵਾਇਆ ਗਿਆ ਹੈ।ਇਸ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਨਿਪੁੰਨ ਕਰਨ ਲਈ ਅੰਗਰੇਜ਼ੀ ਬੂਸਟਰ ਕਲੱਬ, ਈ-ਕੰਟੈਂਟ ਆਧਾਰਿਤ ਸਿੱਖਿਆ, ਆਨਲਾਈਨ ਸਿੱਖਿਆ, ਮਿਸ਼ਨ ਸ਼ਤ-ਪ੍ਰਤੀਸ਼ਤ ‘ਤੇ ਵੀ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਵਲੋਂ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਕੱਢੀ ਰੈਲੀ ਦੌਰਾਨ ਹੀ ਪਿੰਡ ਵਾਸੀਆਂ ਨੇ ਆਪਣੇ 15 ਬੱਚਿਆਂ ਨੂੰ ਨਿੱਜੀ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੁਲ ਵਿੱਚ ਦਾਖਿਲ ਕਰਵਾਇਆ।
ਇਸ ਸਮੇਂ ਰਣਜੀਤ ਕੌਰ, ਜਗਦੀਪ ਕੌਰ, ਭੁਪਿੰਦਰ ਸਿੰਘ, ਸੁਖਬੀਰ ਪਾਲ ਸਮੇਤ ਸਕੂਲੀ ਵਿਦਿਆਰਥੀ ਹਾਜ਼ਰ ਸਨ।
Punjab Post Daily Online Newspaper & Print Media