Monday, June 29, 2026

ਨੈਸ਼ਨਲ ਦਿਵਸ ਮੌਕੇ ਈ.ਐਲ.ਸੀ ਕੁਇਜ਼ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨਿਤ

ਸਮਰਾਲਾ, 28 ਜਨਵਰੀ (ਇੰਦਰਜੀਤ ਸਿੰਘ ਕੰਗ) – ਲੋਕਤੰਤਰ ਵਿੱਚ ਹਿੱਸੇਦਾਰੀ ਅਤੇ ਅੰਗਹੀਣ ਵਿਅਕਤੀਆਂ ਦੀ ਚੋਣ ਪ੍ਰਕਿਰਿਆ ’ਚ ਸ਼ਮੂਲੀਅਤ ਕਰਵਾਉਣ ਦੇ ਮਕਸਦ ਨਾਲ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਗਏ।ਈ.ਐਲ.ਸੀ. ਵਿਦਿਆਰਥੀਆਂ ਦੇ ਜੇਤੂਆਂ ਨੂੰ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਇਨਾਮ ਦਿੱਤੇ ਗਏ।ਜੇਤੂ ਵਿਦਿਆਰਥਣਾਂ ਨੂੰ ਤਹਿਸੀਲਦਾਰ ਸਮਰਾਲਾ ਨਵਦੀਪ ਸਿੰਘ ਭੋਗਲ ਵਲੋਂ ਟਰਾਫ਼ੀ, ਸਰਟੀਫਿਕੇਟ ਅਤੇ ਸਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ ਗਿਆ।ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਸਮਰਾਲਾ ਦੀ ਵਿਦਿਆਰਥਣ ਗੁਰਜੋਤ ਕੌਰ ਨੇ ਪਹਿਲਾ ਸਥਾਨ ਅਤੇ ਜਸਜੀਵਨਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …