ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੋਰਾਨ ਇਸ ਵਾਰ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ
ਵਿਸ਼ੇਸ਼ ਰੂਪ ਵਿੱਚ ਜ਼ਿਲ੍ਹਾ ਪੱਧਰ ‘ਤੇ ਆਯੋਜਿਤ ਸਨਮਾਨ ਸਮਾਰੋਹ ‘ਚ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ, ਨਰਿੰਦਰ ਲਾਲ ਡੀ.ਪੀ.ਈ ਸਰਕਾਰੀ ਹਾਈ ਸਕੂਲ ਬਨੀ ਲੋਧੀ ਅਤੇ ਚਤਰ ਸਿੰਘ ਕੰਪਿਊਟਰ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਨੂੰ ਕੋਵਿਡ-19 ਦੌਰਾਨ ਬੇਹਤਰੀਨ ਸੇਵਾਵਾਂ ਨਿਭਾਉਣ ਲਈ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।
ਇਥੇ ਇਹ ਜ਼ਿਕਰਯੋਗ ਹੈ ਕਿ ਇਨ੍ਹਾਂ ਅਧਿਆਪਕਾਂ ਦੁਆਰਾ ਕੋਵਿਡ-19 ਦੇ ਦੌਰਾਨ ਜ਼ਿਲ੍ਹਾ ਪਠਾਨਕੋਟ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ, ਜਿਲ੍ਹਾ ਪ੍ਰਸ਼ਾਸਨ ਅਤੇ ਆਮ ਲੋਕਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਸਨ।ਜਿਨ੍ਹਾਂ ਦੇ ਵਿਲੱਖਣ ਯੋਗਦਾਨ ਦੇ ਚੱਲਦਿਆਂ ਉਨ੍ਹਾਂ ਨੂੰ ਇਸ ਜਿਲ੍ਹਾ ਪੱਧਰੀ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media