Sunday, August 2, 2026

31 ਜਨਵਰੀ ਤੋਂ 53014 ਬੱਚਿਆਂ ਨੂੰ ਪਿਲ਼ਾਈਆਂ ਜਾਣਗੀਆਂ ‘ਜ਼ਿੰਦਗੀ ਦੀਆਂ ਦੋ ਬੂੰਦਾਂ’- ਡਾ. ਕਪੂਰ

ਜ਼ਿਲੇ ਅੰਦਰ ਪੋਲੀਓ ਰੋਕੂ ਬੂੰਦਾਂ ਪਿਲ਼ਾਉਣ ਲਈ 206 ਬੂਥ ਲਗਾਏ ਜਾਣਗੇ – ਡਾ. ਦਵਿੰਦਰ ਢਾਂਡਾ
ਨਵਾਂਸ਼ਹਿਰ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਵਿਚ 0 ਤੋਂ 5 ਸਾਲ ਤੱਕ ਦੇ 53014 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ 31 ਜਨਵਰੀ ਤੋਂ 2 ਫਰਵਰੀ 2021 ਤੱਕ ਪਿਆਈਆਂ ਜਾਣਗੀਆਂ।ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ 31 ਜਨਵਰੀ ਤੋਂ 2 ਫਰਵਰੀ 2021 ਤੱਕ ਚਲਾਈ ਜਾ ਰਹੀ।ਇਸ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ 53,014 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।ਉਨਾਂ ਕਿਹਾ ਕਿ ਭਾਵੇਂ ਪਿਛਲੇ 8 ਸਾਲਾਂ ਦੌਰਾਨ ਪੋਲਿਓ ਦਾ ਭਾਰਤ ਵਿੱਚ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ।ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲਿਓ ਦੇ ਵਾਇਰਸ ਦਾ ਸੰਚਾਰ ਅਜੇ ਵੀ ਜਾਰੀ ਹੈ, ਜੋ ਭਾਰਤ ਵਿੱਚ ਵੀ ਪ੍ਰਵੇਸ਼ ਕਰ ਸਕਦਾ ਹੈ।ਇਸ ਦੇ ਮੱਦੇਨਜ਼ਰ ਇਹ ਪੋਲੀਓ ਵਾਇਰਸ ਉਨਾਂ ਬੱਚਿਆਂ ਲਈ ਖ਼ਤਰਾ ਪੈਦਾ ਕਰ ਸਕਦਾ ਹੈ, ਜਿਨ੍ਹਾਂ ਨੇ ਪੋਲੀਓ ਰੋਕੂ ਬੂੰਦਾਂ ਨਹੀਂ ਪੀਤੀਆਂ ਹਨ।ਇਸ ਲਈ ਲੋਕਾਂ ਨੂੰ ਅਪੀਲ ਹੈ ਕਿ ਜ਼ੀਰੋ ਤੋਂ ਪੰਜ ਸਾਲ ਦੇ ਸਾਰੇ ਬੱਚਿਆਂ ਨੂੰ ਪੋਲਿਓ ਬੂਥਾਂ ’ਤੇ ਪੋਲਿਓ ਰੋਕੂ ਬੂੰਦਾਂ ਪਿਲਾ ਕੇ ਸਿਹਤ ਵਿਭਾਗ ਨਾਲ ਸਹਿਯੋਗ ਕੀਤਾ ਜਾਵੇ।
                     ਉਨਾਂ ਦੱਸਿਆ ਕਿ ਜ਼ਿਲੇ ਅੰਦਰ ਪਲਸ ਪੋਲਿਓ ਵੈਕਸੀਨ ਲਈ 206 ਬੂਥ ਲਗਾਏ ਜਾਣਗੇ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ 412 ਟੀਮਾਂ ਬਣਾਈਆ ਗਈਆਂ ਹਨ।ਜ਼ਿਲ੍ਹੇ ਵਿਚ ਪੋਲੀਓ ਬੂੰਦਾਂ ਪਿਲ਼ਾਉਣ ਲਈ 824 ਵੈਕਸੀਨੇਟਰ ਲਗਾ ਦਿੱਤੇ ਗਏ ਹਨ, ਜਿਨ੍ਹਾਂ ਦੀ ਨਿਗਰਾਨੀ 41 ਸੁਪਰਵਾਈਜਰ ਕਰਨਗੇ।ਇਨ੍ਹਾਂ ਤੋਂ ਇਲਾਵਾ ਉੱਚ ਜ਼ੋਖਮ ਵਾਲੇ ਇਲਾਕਿਆਂ ਵਿਚ 7 ਮੋਬਾਇਲ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ।ਸ਼ਹਿਰ ਵਿਚ 16 ਟਰਾਂਜਿਟ ਟੀਮਾਂ ਵੀ ਨਿਯੁੱਕਤ ਕੀਤੀਆਂ ਜਾ ਰਹੀਆਂ ਹਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …