Friday, April 17, 2026

ਖ਼ਾਲਸਾ ਕਾਲਜ ਵੈਟਰਨਰੀ ਨੇ ਪਾਲਤੂ ਜਾਨਵਰਾਂ ਦੇ ਸ਼ੌਕੀਨਾਂ ਲਈ ‘ਪੈਟ ਸ਼ਾਪ’ ਖੋਲ੍ਹਣ ਦਾ ਕੀਤਾ ਐਲਾਨ

ਅੰਮ੍ਰਿਤਸਰ, 29 ਜਨਵਰੀ (ਖੁਰਮਣੀਆਂ) – ਖਾਲਸਾ ਕਾਲਜ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਨੇ ਅੱਜ ਪਾਲਤੂ ਜਾਨਵਰਾਂ ਦੇ ਸ਼ੌਕੀਨਾਂ ਲਈ ਇਕ ਉਚ ਤਕਨੀਕੀ ‘ਪਾਲਤੂ ਜਾਨਵਰਾਂ ਦੀ ਦੁਕਾਨ’ (ਪੈਟ ਸ਼ਾਪ) ਖੋਲ੍ਹਣ ਦਾ ਐਲਾਨ ਕੀਤਾ ਹੈ।ਇਸ ਦੁਕਾਨ ਦੀ ਉਕਤ ਸੰਸਥਾ ਵਲੋਂ ਪਹਿਲਕਦਮੀ ਕਰਦਿਆਂ ਇਸ ’ਚ ਪਾਲਤੂ ਜਾਨਵਰਾਂ ਦੇ ਇਲਾਜ ਦੀਆਂ ਸਾਰੀਆਂ ਸੇਵਾਵਾਂ, ਕੁੱਤੇ, ਬਿੱਲੀਆਂ ਅਤੇ ਹੋਰ ਪਾਲਤੂ ਜਾਨਵਰਾਂ ਦੀ ਦੇਖਭਾਲ ਦੀ ਹਰੇਕ ਪ੍ਰਕਾਰ ਦੀ ਸਹੂਲਤ ਮੁਹੱਈਆ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਪੀ.ਕੇ ਕਪੂਰ ਨੇ ਦੱਸਿਆ ਕਿ ਸ਼ਹਿਰ ਤੋਂ ਇਲਾਵਾ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਸੰਸਥਾ ਵਲੋਂ ਚਲਾਏ ਜਾ ਰਹੇ ਪਿੰਡ ਮਾਹਲ ਦੇ ਕੋਲ ਸਥਿਤ ਵੈਟਰਨਰੀ ਹਸਪਤਾਲ ’ਚ ਫਰਵਰੀ ਦੇ ਪਹਿਲੇ ਹਫ਼ਤੇ ਤੋਂ ਪਾਲਤੂ ਜਾਨਵਰਾਂ ਲਈ ਇਹ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ।ਇਸ ਸ਼ਾਪ ’ਚ ਖ਼ੁਰਾਕ, ਦਵਾਈਆਂ, ਪਾਰਲਰ ਸੇਵਾਵਾਂ, ਵਾਲਾਂ ਦੀ ਦੇਖਭਾਲ, ਪੁਸ਼ਾਕਾਂ, ਪੋਸ਼ਣ ਅਤੇ ਇਸ਼ਨਾਨ ਆਦਿ ਸਬੰਧੀ ਸਹੂਲਤਾਂ ਉਪਲੱਬਧ ਹੋਣਗੀਆਂ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …