Friday, September 18, 2026

ਯੂਨੀਵਰਸਿਟੀ ਦੇ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਆਨਲਾਈਨ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ, 30 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ, ਪ੍ਰੋ. ਹਰਦੀਪ ਸਿੰਘ ਨੇ ਕਿਹਾ ਹੈ ਕਿ ਉਚੇਰੀ ਸਿਖਿਆ ਨਾਲ ਸੰਬੰਧਿਤ ਅਧਿਆਪਕਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਅਜਿਹੇ ਪ੍ਰੋਗ੍ਰਾਮ ਵੱਧ ਤੋਂ ਵੱਧ ਕਰਵਾਉਣੇ ਚਾਹੀਦੇ ਹਨ । ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਜੀਸੀ-ਮਨੂੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਨਵੇਂ ਫੈਕਲਟੀ ਮੈਂਬਰਾਂ ਦੇ ਤੀਜੇ ਆਨਲਾਈਨ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਦੇ ਪਹਿਲੇ ਅਕਾਦਮਿਕ ਸੈਸ਼ਨ ਮੌਕੇ ਸੰਬੋਧਨ ਕਰ ਰਹੇ ਸਨ।ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਵਿਚ 45 ਨਵ-ਨਿਯੁਕਤ ਅਧਿਆਪਕ ਭਾਗ ਲੈ ਰਹੇ ਹਨ ।
                    ਇਸ ਤੋਂ ਪਹਿਲਾਂ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਡਾ. ਮਨੋਜ ਕੁਮਾਰ ਨੇ ਕਿਹਾ ਕਿ ਅਧਿਆਪਨ ਇੱਕ ਉੱਤਮ ਕਿੱਤਾ ਹੈ ਜਿਸ ਨੇ ਸਮਾਜ ਨੂੰ ਨਵੀਂ ਦਿਸ਼ਾ ਅਤੇ ਦੇਸ਼ ਨੂੰ ਤਰੱਕੀਆਂ ਵੱਲ ਲੈ ਕੇ ਜਾਣਾ ਹੁੰਦਾ ਹੈ। ਉਨ੍ਹਾਂ ਮਹਾਨ ਵਿਗਿਆਨੀਆਂ ਦੇ ਜੀਵਨ ਅਤੇ ਉਨ੍ਹਾਂ ਦੀਆਂ ਉਪਲਬਧੀਆਂ `ਤੇ ਚਾਨਣਾ ਪਾਉਂਦਿਆਂ ਕਿਹਾ ਕਿ ਜਿੰਨਾ ਚਿਰ ਤਕ ਅਧਿਆਪਕਾਂ ਦੇ ਵਿੱਚ ਆਪਣੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਦੇ ਲਈ ਉਤਮ ਸੋਚ ਅਤੇ ਖੁੱਲ੍ਹ ਦਿਲੀ ਦਾ ਸੁਭਾਅ ਨਹੀਂ ਹੋਵੇਗਾ ਓਨਾ ਚਿਰ ਤਕ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਨਹੀਂ ਹੋ ਸਕਦਾ।
                   ਕੇਂਦਰ ਦੇ ਡਾਇਰੈਕਟਰ ਪ੍ਰੋ. ਆਦਰਸ਼ ਪਾਲ ਵਿੱਗ ਨੇ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲਿਆਂ ਅਧਿਆਪਕਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਵਾਈਸ ਚਾਂਸਲਰ ਪ੍ਰੋ. ਸੰਧੂ ਦੀ ਯੋਗ ਅਗਵਾਈ ਹੇਠ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਉੱਘੇ ਵਿਦਵਾਨਾਂ ਦੇ ਅਨਮੋਲ ਵਿਚਾਰਾਂ ਨੂੰ ਖੋਜਾਰਥੀਆਂ ਅਤੇ ਅਧਿਆਪਕਾਂ ਤਕ ਪੁਚਾਉਣ ਲਈ ਯਤਨਸ਼ੀਲ ਹੈ। ਡਿਪਟੀ ਡਾਇਰੈਕਟਰ ਡਾ. ਰਾਜਬੀਰ ਭੱਟੀ ਨੇ ਆਨਲਾਈਨ ਸ਼ਾਰਟ ਟਰਮ ਕੋਰਸ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿ ਇਹ ਪ੍ਰੋਗ੍ਰਾਮ 24 ਫਰਵਰੀ ਨੂੰ ਸੰਪੰਨ ਹੋਵੇਗਾ ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …