ਕਪੂਰਥਲਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਅਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਜਿਲ੍ਹਾ ਪ੍ਰਸਾਸ਼ਨ ਨੇ
ਸ਼ਨੀਵਾਰ ਨੂੰ ਦੋ ਮਿੰਟ ਦਾ ਮੌਨ ਧਾਰਿਆ।
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਵੇਰੇ 11.00 ਵਜੇ ਦੋ ਮਿੰਟ ਦਾ ਮੌਨ ਧਾਰਿਆ ਗਿਆ।ਸਿਵਲ, ਪੁਲਿਸ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਪੰਜਾਬ ਪੁਲਿਸ ਦੀ ਇਕ ਟੁਕੜੀ ਵਲੋਂ ਏ.ਐਸ.ਆਈ ਜਗੀਰ ਸਿੰਘ ਦੀ ਅਗਵਾਈ ਵਿਚ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ।
ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ, ਐਸ.ਡੀ.ਐਮ ਵਰਿੰਦਰਪਾਲ ਸਿੰਘ ਬਾਜਵਾ, ਐਸ.ਪੀ ਜਸਬੀਰ ਸਿੰਘ ਤੇ ਹੋਰ ਅਧਿਕਾਰੀਆਂ ਨੇ ਅਜ਼ਾਦੀ ਘੁਲਾਟੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਅੱਜ ਦੇ ਦਿਨ 30 ਜਨਵਰੀ 1948 ਨੂੰ ਮਹਾਤਮਾ ਗਾਂਧੀ ਜੀ ਦੀ ਹੱਤਿਆ ਕਰ ਦਿੱਤੀ ਗਈ ਸੀ।
ਇਕੱਠ ਨੂੰ ਸੰਬੋਧਨ ਕਰਦਿਆਂ ਏ.ਡੀ.ਸੀ ਨੇ ਕਿਹਾ ਕਿ ਸਾਨੂੰ ਅਜ਼ਾਦੀ ਘੁਲਾਟੀਆਂ ਵਲੋਂ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ।ਉਨ੍ਹਾਂ ਲੋਕਾਂ ਨੂੰ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ, ਜੋ ਕਿ ਸਾਡੇ ਆਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਸੁਤੰਤਰਤਾ ਸੰਗਰਾਮ ਵਿਚ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੀ ਬਦੌਲਤ ਅੱਜ ਅਜ਼ਾਦੀ ਦਾ ਨਿੱਘ ਮਾਣ ਰਹੇ ਹਨ।ਉਨ੍ਹਾਂ ਲੋਕਾਂ ਨੂੰ ਸ਼ਹੀਦਾਂ ਨੂੰ ਵਲੋਂ ਦਿੱਤੇ ਮਹਾਨ ਬਲਿਦਾਨ ਅਤੇ ਹਿੰਮਤ ਲਈ ਉਨ੍ਹਾਂ ਨੂੰ ਸਲਾਮ ਕਰਨ ਦਾ ਸੱਦਾ ਦਿੱਤਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media