Tuesday, November 24, 2026

ਆਜ਼ਾਦੀ ਸੰਘਰਸ਼ ਦੇ ਸ਼ਹੀਦ ਦੇਸ਼ ਭਗਤਾਂ ਨੂੰ ਸ਼ਰਧਾਂਜਲੀਆਂ ਭੇਟ ਦੋ ਮਿੰਟ ਦਾ ਮੌਨ ਰੱਖਿਆ

ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ’ਚ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦੋ ਮਿੰਟ ਦਾ ਮੌਨ ਰੱਖਿਆ ਗਿਆ।ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਸਮੇਤ ਐਸ.ਡੀ.ਐਮ ਯਸ਼ਪਾਲ ਸ਼ਰਮਾ ਅਤੇ ਹੋਰ ਵਿਭਾਗੀ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
                 ਵਧੀਕ ਡਿਪਟੀ ਕਮਿਸ਼ਨਰ ਧਾਲੀਵਾਲ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਦੇਸ਼ ਭਗਤਾਂ ਦੀ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ।ਉਨਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਆਪਣੀਆਂ ਡਿਊਟੀਆਂ ਨੂੰ ਜਿੰਮੇਵਾਰੀ ਨਾਲ ਨਿਭਾਏ ਜਾਣ ਦੀ ਲੋੜ ਹੈ।ਉਨਾਂ ਕਿਹਾ ਕਿ ਦੇਸ਼ ਲਈ ਸ਼ਹਾਦਤਾਂ ਦੇਣ ਵਾਲੇ ਦੇਸ਼ ਭਗਤਾਂ ਨੇ ਇਕ ਨਰੋਏ ਭਾਰਤ ਦੀ ਸਿਰਜਣਾ ਦਾ ਸੁਪਨਾ ਲਿਆ ਸੀ।ਜਿਸ ਨੂੰ ਪੂਰਾ ਕਰਨ ਲਈ ਹਰੇਕ ਨਾਗਰਿਕ ਨੂੰ ਯਤਨਸ਼ੀਲ ਰਹਿਣਾ ਚਾਹੀਦਾ ਹੈ।
                  ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …