Saturday, March 14, 2026

ਨਿਗਮ ਚੋਣਾਂ ਲਈ ਪਹਿਲੇ ਦਿਨ ਕੋਈ ਨਾਮਜ਼ਦਗੀ ਨਹੀਂ

ਕਪੂਰਥਲਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ।ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਨੇ ਦੱਸਿਆ ਕਿ ਪਹਿਲੇ ਦਿਨ ਕੋਈ ਨਾਮਜਦਗੀ ਨਹੀਂ ਹੋਈ ਹੈ।ਕੱਲ੍ਹ 31 ਜਨਵਰੀ ਨੂੰ ਐਤਵਾਰ ਹੋਣ ਕਰਕੇ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ।ਜ਼ਿਕਰਯੋਗ ਹੈ ਕਿ ਕਪੂਰਥਲਾ ਨਗਰ ਨਿਗਮ ਦੇ 50 ਵਾਰਡਾਂ ਤੇ ਸੁਲਤਾਨਪੁਰ ਲੋਧੀ ਨਗਰ ਕੌਸਲ ਦੇ 13 ਵਾਰਡਾਂ ਲਈ ਚੋਣ 14 ਫਰਵਰੀ ਨੂੰ ਹੋਵੇਗੀ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …