ਨਵਾਂਸ਼ਹਿਰ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਸਬੰਧੀ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ 1 ਫਰਵਰੀ 2021 ਤੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿਚ ਸਿਨੇਮਾ ਹਾਲ, ਥਿਏਟਰਾਂ, ਸਵੀਮਿੰਗ ਪੂਲ ਅਤੇ ਪ੍ਰਦਰਸ਼ਨੀ ਹਾਲਾਂ ਨੂੰ ਕੋਵਿਡ ਨੇਮਾਂ ਦੀ ਪਾਲਣਾ ਕਰਦਿਆਂ ਖੋਲ੍ਹਣ ਦੀ ਆਗਿਆ ਦਿੱਤੀ ਹੈ।ਜਦਕਿ ਅੰਦਰੂਨੀ ਅਤੇ ਬਾਹਰੀ ਸਮਾਜਿਕ/ ਧਾਰਮਿਕ/ ਖੇਡ/ ਮਨੋਰੰਜਨ/ ਵਿੱਦਿਅਕ/ ਸੱਭਿਆਚਾਰਕ ਇਕੱਠਾਂ ਵਾਸਤੇ ਕ੍ਰਮਵਾਰ 200 ਅਤੇ 500 ਵਿਅਕਤੀਆਂ ਦੀ ਸ਼ਰਤ ਲਾਗੂ ਰਹੇਗੀ।ਇਸ ਦੌਰਾਨ ਕੋਵਿਡ-19 ਸਬੰਧੀ ਗ੍ਰਹਿ ਮੰਤਰਾਲੇ/ ਸੂਬਾ ਸਰਕਾਰ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ, ਜਿਨ੍ਹਾਂ ਵਿਚ ਇਕ-ਦੂਜੇ ਤੋਂ ਘੱਟੋ-ਘੱਟ 6 ਫੁੱਟ ਦੀ ਸਮਾਜਿਕ ਵਿੱਥ ਬਣਾ ਕੇ ਰੱਖਣਾ, ਬਾਜ਼ਾਰਾਂ ਅਤੇ ਜਨਤਕ ਟਰਾਂਸਪੋਰਟ ਵਿਚ ਭੀੜ ਨੂੰ ਨਿਯਮਤ ਕਰਨਾ ਸ਼ਾਮਲ ਹੈ।ਇਸੇ ਤਰ੍ਹਾਂ ਕੋਵਿਡ ਨੇਮਾਂ ਦੀ ਉਲੰਘਣਾ ਕਰਨ ’ਤੇ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …