Thursday, August 27, 2026

ਡੀ.ਏ.ਵੀ ਪਬਲਿਕ ਸਕੂਲ ‘ਚ ਸ਼ਹੀਦੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਭਾਰਤ ਦੇ ਰਾਸ਼ਟਰ ਪਿਤਾ ਮੋਹਨਦਾਸ ਕਰਮਚੰਦ ਗਾਂਧੀ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ।
              ਮੰਦਭਾਗੇ ਸਮੇਂ 30 ਜਨਵਰੀ 1948 ਨੂੰ ਨੱਥੂ ਰਾਮ ਗੋਡਸੇ ਦੁਆਰਾ ਕਤਲ ਕੀਤਾ ਗਿਆ।ਬਾਪੂ ਗਾਂਧੀ ਦੇ ਨਾਮ ਨਾਲ ਜਾਣੇ ਜਾਂਦੇ ਕਰਮਚੰਦ ਗਾਂਧੀ ਨੇ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿੱਚ ਖ਼ਾਸ ਭੂਮਿਕਾ ਨਿਭਾਈ।ਅਧਿਆਪਕਾਂ ਨੇ ਦੇਸ਼ ਭਗਤੀ ਦੇ ਗੀਤ ਗਾ ਕੇ ਉਨ੍ਹਾਂ ਨੁੰ ਸ਼ਰਧਾਂਜਲੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਬਲਿਦਾਨਾਂ ਬਾਰੇ ਦੱਸਿਆ।ਸਕੂਲ ਵਿੱਚ ਇੱਕ ਮਿੰਟ ਦਾ ਮੌਨ ਵਰਤ ਵੀ ਰੱਖਿਆ ਗਿਆ।ਬੱਚਿਆਂ ਨੇ ਸੱਚ ਅਤੇ ਅਹਿੰਸਾ ਦੇ ਗੁਣਾਂ ਨੂੰ ਆਪਣੇ ਅੰਦਰ ਧਾਰਨ ਕਰਨ ਦੀ ਸਹੰੁ ਖਾਧੀ।
                 ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਪੁੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਿਧਾਤਾਂ ‘ਤੇ ਚੱਲਣ ਲਈ ਪ੍ਰੇਰਿਆ।
                   ਸਕੂਲ ਪਿ੍ਰੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਰਾਸ਼ਟਰ ਪਿਤਾ ਨੂੰ ਭਾਵਪੂਰਨ ਸ਼ਰਧਾਂਜਲੀ ਦਿੰਦੇ ਹੋਏ ਉਨ੍ਹਾਂ ਦੇ ਸਿਧਾਤਾਂ, ਸੱਚਾਈ, ਅਹਿੰਸਾ ਅਤੇ ਮਿਲਵਰਤਣ ਨੂੰ ਸਮੇਂ ਦੀ ਸਭ ਤੋਂ ਵੱਧ ਮਹੱਤਵਪੂਰਨ ਲੋੜ ਕਿਹਾ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …