ਦਿੱਲੀ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਅੱਜ ਗਾਜੀਪੁਰ ਸਰਹੱਦ ’ਤੇ ਕਿਸਾਨ ਆਗੂ ਸ੍ਰੀ ਰਕੇਸ਼ ਟਿਕੈਤ
ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ’ਤੇ ਗਏ ਇਸ ਵਫਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸਤਵਿੰਦਰ ਸਿੰਘ ਟੌਹੜਾ, ਹਰਭਜਨ ਸਿੰਘ ਮਸਾਣਾ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
ਭਾਈ ਰਜਿੰਦਰ ਸਿੰਘ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਧੱਕਾ ਕਰ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਨਾਲ ਹੈ।ਉਨ੍ਹਾਂ ਕਿਹਾ ਕਿ ਰਕੇਸ਼ ਟਿਕੈਤ ਨਾਲ ਬੀਤੇ ਦਿਨੀ ਪੁਲਿਸ ਵੱਲੋਂ ਕੀਤੇ ਗਏ ਵਿਹਾਰ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਦੀ ਹਮਾਇਤ ਲਈ ਵਫਦ ਭੇਜਿਆ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਸੰਘਰਸ਼ ਦੌਰਾਨ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ, ਜੋ ਲਗਾਤਾਰ ਜਾਰੀ ਰਹਿਣਗੀਆਂ।ਇਸੇ ਤਹਿਤ ਹੀ ਗਾਜ਼ੀਪੁਰ ਬਾਰਡਰ ਵਿਖੇ ਵੀ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਹਾਪੜ ਦੀ ਦੇਖ-ਰੇਖ ਹੇਠ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਇਥੇ ਕਿਸਾਨਾਂ ਦੇ ਰਹਿਣ ਲਈ ਪ੍ਰਬੰਧ ਕੀਤਾ ਹੈ ਅਤੇ ਲੰਗਰ ਲਈ ਵੀ ਸੇਵਾ ਨਿਭਾਈ ਜਾ ਰਹੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media