Saturday, July 25, 2026

ਪੰਜਾਬ ਮੀਡੀਅਮ ਇੰਡਸਟਰੀ ਵਿਕਾਸ ਬੋਰਡ ਦੇ ਚੇਅਰਮੈਨ ਵਲੋਂ ਕਿਸਾਨਾਂ ਦੀ ਜਿੱਤ ਲਈ ਅਰਦਾਸ

ਪਰਿਵਾਰ ਸਮੇਤ ਅੰਮ੍ਰਿਤਸਰ ਮੱਥਾ ਟੇਕ ਕੇ ਸੰਘਰਸ਼ ਦੀ ਕਾਮਯਾਬੀ ਲਈ ਕੀਤੀ ਅਰਦਾਸ

ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਦੇ ਹੋਏ ਕਿਸਾਨ ਦੀ ਮੌਜ਼ੂਦਾ ਹਾਲਤ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਕਰਾਰ ਦਿੱਤਾ ਹੈ।ਅੱਜ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਕਰਨ ਮਗਰੋਂ ਟਿੱਕਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਸੰਘਰਸ਼ ਨੂੰ ਫਿਰਕੂ ਰੰਗਤ ਦੇ ਰਹੀ ਹੈ।ਕਦੇ ਖਾਲਸੇ ਦੇ ਨਿਸ਼ਾਨ ਸਾਹਿਬ ਨੂੰ ਖਾਲਿਸਤਾਨ ਦਾ ਝੰਡਾ ਦੱਸਿਆ ਜਾ ਰਿਹਾ ਹੈ ਅਤੇ ਕਦੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅੱਤਵਾਦੀ।ਉਨਾਂ ਕਿਹਾ ਕਿ ਭਾਜਪਾ ਦੇ ਸਥਾਨਕ ਆਗੂ ਤਰੁਣ ਚੁੱਗ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅੱਤਵਾਦੀ ਤੱਕ ਆਖ ਚੁੱਕੇ ਹਨ ਅਤੇ ਕੁੱਝ ਲੋਕ ਲਾਲ ਕਿਲ੍ਹੇ ਉਤੇ ਲਹਿਰਾਏ ਨਿਸ਼ਾਨ ਸਾਹਿਬ ਤੇ ਕਿਸਾਨ ਯੂਨੀਅਨ ਦੇ ਝੰਡੇ ਨੂੰ ਰਾਸ਼ਟਰੀ ਝੰਡੇ ਦਾ ਅਪਮਾਨ ਦੱਸ ਰਹੇ ਹਨ, ਜਦਕਿ ਇੰਨਾਂ ਦੀ ਪਾਰਟੀ ਭਾਜਪਾ ਸਭ ਤੋਂ ਵੱਡੀ ਫਿਰਕੂ ਤੇ ਦੇਸ਼ ਧ੍ਰੋਹੀ ਪਾਰਟੀ ਹੈ।ਉਨਾਂ ਕਿਹਾ ਕਿ ਭਾਜਪਾ ਨੇ ਅਜੇ ਤੱਕ ਤਿਰੰਗੇ ਨੂੰ ਅਹਿਮੀਅਤ ਨਹੀਂ ਦਿੱਤੀ ਅਤੇ ਨਾ ਹੀ ਆਪਣੇ ਦਫਤਰ ਉਤੇ ਲਹਿਰਾਇਆ ਹੈ।ਉਨਾਂ ਮੰਗ ਕੀਤੀ ਕਿ 26 ਜਨਵਰੀ ਨੂੰ ਦਿੱਲੀ ਵਿਖੇ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।ਸਿੰਘੂ ਤੇ ਗਾਜ਼ੀਪੁਰ ਬਾਰਡਰ ‘ਤੇ ਜਿਸ ਤਰਾਂ ਭਾਜਪਾ ਦੇ ਗੁੰਡੇ ਪੁਲਿਸ ਨਾਲ ਮਿਲ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਸ ਵਿਚ ਭਾਰਤ ਦਾ ਗ੍ਰਹਿ ਮੰਤਰਾਲਾ ਸਪੱਸ਼ਟ ਤੌਰ ‘ਤੇ ਦੋਸ਼ੀ ਹੈ, ਕਿਉਂਕਿ ਅਜਿਹਾ ਕੰਮ ਉਸ ਦੀ ਅਗਵਾਈ ਤੋਂ ਬਿਨਾਂ ਸੰਭਵ ਨਹੀਂ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …