Saturday, September 26, 2026

ਨਿਊ ਫਲਾਵਰ ਸਕੂਲ ਵਲੋਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੌਰਾਨ ਪਿੱਛਲੇ ਸਾਲ ਮਾਰਚ ‘ਚ ਬੰਦ ਕਰ ਦਿੱਤੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਸਕੂਲਾਂ ਨੂੰ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ 11 ਮਹੀਨੇ ਬਾਅਦ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ।ਸਥਾਨਕ ਨਿਊ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਖੁੱਲਣ ਨਾਲ ਟੀਚਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ‘ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਅ।ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ ਅਤੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸਾਹਿਬ ਵਿਖੇ ਲਿਜਾਇਆ ਗਿਆ।ਸਕੂਲੀ ਬੱਚਿਆਂ ਨੂੰ ਸੈਨੇਟਾਈਜ਼ਰ, ਮਾਸਕ ਅਤੇ ਬੋਤਲਾਂ ਦਿੱਤੀਆਂ ਗਈਆਂ।
                 ਇਸੇ ਦੌਰਾਨ ਨਿਊ ਫਲਾਵਰ ਸਕੂਲ ਦੇ ਮੁਖੀ ਅਤੇ ਰਾਸਾ ਪੰਜਾਬ ਦੇ ਚੇਅਰਮੈਨ ਹਰਪਾਲ ਸਿੰਘ ਯੂ.ਕੇ ਨੇ ਸਿੱਖਿਆ ਵਿਭਾਗ ਵਲੋਂ ਸਕੂਲ ਖੋਲ੍ਹਣ ਦੀ ਆਗਿਆ ਦਾ ਸਵਾਗਤ ਕਰਦਿਆਂ ਕਿਹਾ ਕਿ ਛੋਟੇ ਬੱਚਿਆਂ ਨੂੰ ਆਨਲਾਈਨ ਪੜਾਈ ਵਿੱਚ ਬਹੁਤ ਮੁਸ਼ਿਕਲ ਪੇਸ਼ ਆਓਂਦੀ ਸੀ ਅਤੇ ਉਨਾਂ ਦੀ ਪੜ੍ਹਾਈ ਦਾ ਨੁਕਸਾਨ ਵੀ ਹੁੰਦਾ ਸੀ।
ਇਸ ਮੌਕੇ ਪ੍ਰਿੰਸੀਪਲ ਕੁਲਵਿੰਦਰ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …