ਨਵਾਂਸ਼ਹਿਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ
‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਦੀ ਸ਼ੁਰੂਆਤ ਕੀਤੀ ਗਈ।ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਪੰਜਾਂ ਬਲਾਕਾਂ ਦੇ ਵੱਖ-ਵੱਖ ਪਿੰਡਾਂ ਵਿਚ ਵਰਚੂਅਲ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਜਨਤਕ ਆਗੂਆਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਮੈਂਬਰਾਂ, ਪੰਚਾਂ-ਸਰਪੰਚਾਂ ਅਤੇ ਸਬੰਧਤ ਇਲਾਕਾ ਵਾਸੀਆਂ ਵੱਲੋਂ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਗਈ। ਇਸ ਦੌਰਾਨ ਬੰਗਾ ਬਲਾਕ ਦੇ ਮੇਹਲੀ, ਬਹਿਰਾਮ ਤੇ ਖਟਕੜ ਕਲਾਂ, ਔੜ ਬਲਾਕ ਦੇ ਗਰਚਾ ਤੇ ਗੜ੍ਹਪਧਾਣਾ, ਬਲਾਚੌਰ ਬਲਾਕ ਦੇ ਸਿੰਬਲ ਮਜਾਰਾ, ਗਰਲੋ ਬੇਟ, ਗਹੂੰਣ ਤੇ ਮੁੱਤੋਂ, ਨਵਾਂਸ਼ਹਿਰ ਦੇ ਸਲੋਹ ਤੇ ਮਹਾਲੋਂ ਅਤੇ ਸੜੋਆ ਬਲਾਕ ਦੇ ਮੋਜੇਵਾਲ, ਚਾਂਦਪੁਰ ਰੁੜਕੀ ਤੇ ਮੰਗੂਪੁਰ ਵਿਖੇ ਸਮਾਗਮ ਕਰਵਾਏ ਗਏ, ਜਿਸ ਦੌਰਾਨ ਸਮੂਹ ਹਾਜ਼ਰੀਨ ਨੇ ਰਾਜ ਪੱਧਰੀ ਸਮਾਗਮ ਨਾਲ ਸਿੱਧੇ ਤੌਰ ’ਤੇ ਜੁੜਦਿਆਂ ਮੁੱਖ ਮੰਤਰੀ, ਮੰਤਰੀ ਸਾਹਿਬਾਨ ਅਤੇ ਹੋਰਨਾਂ ਸ਼ਖਸੀਅਤਾਂ ਦੇ ਵਿਚਾਰ ਸੁਣੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਰੋਹਿਤ ਕੁਮਾਰ ਵੱਲੋਂ ਵੀ ਇਸ ਪ੍ਰੋਗਰਾਮ ਵਿਚ ਆਨਲਾਈਨ ਸ਼ਿਰਕਤ ਕੀਤੀ ਗਈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਮਿਸ਼ਨ ਤਹਿਤ ਸੁਧਾ ਮਾਜਰਾ, ਠਠਿਆਲਾ ਬੇਟ ਬਿਸਲਾ ਵਿਚ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ।ਪਿੰਡਾਂ ਵਿਚ ਸਾਫ਼-ਸੁਥਰੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਅਤੇ ਆਲੇ-ਦੁਆਲੇ ਦੀ ਸਵੱਛਤਾ ਨੂੰ ਮੁੱਖ ਰੱਖਦਿਆਂ ਇਹ ਮਿਸ਼ਨ ਸ਼ੁਰੂ ਕੀਤਾ ਗਿਆ ਹੈ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media