ਪਠਾਨਕੋਟ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ‘ਹਰ ਘਰ ਜਲ, ਹਰ ਘਰ ਸਫਾਈ’ ਮਿਸ਼ਨ ਤਹਿਤ ਪੂਰੇ
ਪੰਜਾਬ ਵਿੱਚ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਵਲੋਂ ਮੁਕੰਮਲ ਕੀਤੇ ਕੰਮਾਂ ਦਾ ਉਦਘਾਟਨ ਅਤੇ ਸ਼ੁਰੂ ਹੋਣ ਵਾਲੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ।
ਵਾਟਰ ਸਪਲਾਈ ਸੈਨੀਟੇਸ਼ਨ ਪਠਾਨਕੋਟ ਐਕਸੀਅਨ ਅਨੁਜ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਜਿਲਾ ਪਠਾਨਕੋਟ ਵਿਖੇ 2 ਨੰਬਰ ਜਲ ਸਪਲਾਈ ਸਕੀਮਾਂ ‘ਤੇ 211.23 ਲੱਖ ਰੁਪਏ ਲਾਗਤ ਆਈ ਹੈ, ਇਹਨਾਂ ਸਕੀਮਾਂ ਨਾਲ 6843 ਲੋਕਾਂ ਨੂੰ ਸਾਫ ਸੁਥਰੇ ਪਾਣੀ ਦੀ ਸੁਵਿਧਾ ਉਪਲੱਬਦ ਹੋਵੇਗੀ।ਇਸ ਤੋਂ 796.19 ਲੱਖ ਰੁਪਏ ਦੀ ਲਾਗਤ ਵਾਲੀਆਂ 13 ਨੰਬਰ ਜਲ ਸਪਲਾਈ ਸਕੀਮਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਅਤੇ ਇਹਨਾਂ ਸਕੀਮਾਂ ਨਾਲ 19786 ਲੋਕਾਂ ਨੂੰ ਸਾਫ ਸੁੱਥਰੇ ਪਾਣੀ ਦੀ ਸਹੂਲਤ ਮਿਲੇਗੀ।ਇਹ ਸਕੀਮਾਂ ਸਾਲ 2021 ਵਿੱਚ ਹੀ ਮੁਕੰਮਲ ਹੋ ਜਾਣਗੀਆਂ।ਉਨ੍ਹਾਂ ਦੱਸਿਆ ਕਿ 4 ਨੰਬਰ ਜਲ ਸਪਲਾਈ ਸਕੀਮਾਂ ਜਿਨ੍ਹਾਂ ਦੀ ਕੁੱਲ ਲਾਗਤ 232.87 ਲੱਖ ਰੁਪਏ ਹੈ, ਨੂੰ ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਦੇ ਅਧੀਨ ਆਉਂਦੇ 10 ਨੰਬਰ ਪਿੰਡਾਂ ਵਿੱਚ ਕਮਿਉਨਿਟੀ ਸੈਨਟਰੀ ਕੰਪਲੈਕਸਾਂ ਦਾ ਕੰਮ ਵੀ ਸੁਰੂ ਕੀਤਾ ਜਾਵੇਗਾ, ਜਿਸ ‘ਤੇ ਕੁੱਲ ਲਾਗਤ 30.00 ਲੱਖ ਰੁਪਏ ਆਵੇਗੀ।ਇਸ ਸਕੀਮ ਤਹਿਤ ਜਿਨ੍ਹਾਂ ਘਰਾਂ ਵਿੱਚ ਪਖਾਨੇ ਬਣਾਉਣ ਦੀ ਜਗ੍ਹਾ ਨਹੀਂ ਸੀ, ਉਹਨਾਂ ਘਰਾਂ ਨੂੰ ਇਸ ਸਕੀਮ ਦੇ ਤਹਿਤ ਪਿੰਡ ਵਿੱਚ ਕਿਸੇ ਇੱਕ ਜਗਾ ਸਾਂਝਾ ਕੰਪਲੈਕਸ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਵਲੋਂ ਬਣਾ ਕੇ ਦਿੱਤਾ ਜਾ ਰਿਹਾ ਹੈ ਤਾਂ ਜੋ ਪਿੰਡ ਨੂੰ ਸਵੱਛ ਭਾਰਤ ਮਿਸ਼ਨ ਦੇ ਤਹਿਤ ਸੌਚ ਮੁਕਤ ਰੱਖਿਆ ਜਾ ਸਕੇ।
ਉਨਾਂ ਕਿਹਾ ਕਿ ਸਵੱਛ ਭਾਰਤ ਮਿਸਨ-1 ਦੇ ਅਧੀਨ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਵੱਲੋਂ 421 ਗ੍ਰਾਮ ਪੰਚਾਇਤਾਂ/ਪਿੰਡਾਂ ਵਿੱਚ 21669 ਪਖਾਨੇ ਬਣ ਚੁੱਕੇ ਹਨ ਅਤੇ ਬਾਕੀ ਰਹਿੰਦੇ 4867 ਪਖਾਨਿਆਂ ਦਾ ਕੰਮ ਵੀ ਜਲਦੀ ਹੀ ਖਤਮ ਕਰ ਦਿੱਤਾ ਜਾਵੇਗਾ ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media