ਪਠਾਨਕੋਟ, ਫਰਵਰੀ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲਾ ਪਠਾਨਕੋਟ ਵਿੱਚ 33 ਸਾਲ ਬੇਦਾਗ ਸੇਵਾ ਕਰਨ
ਉਪਰੰਤ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ (ਸਮ) ਸੇਵਾ ਮੁਕਤ ਹੋ ਗਏ। ਜਿੰਨਾ ਦੇ ਸਨਮਾਨ ਵਿੱਚ ਬਲਾਕ ਬਮਿਆਲ ਅਤੇ ਨਰੋਟ ਜੈਮਲ ਸਿੰਘ ਦੇ ਸਮੁਚੇ ਸਟਾਫ ਵੱਲੋਂ ਪ੍ਰਭਾਵਸ਼ਾਲੀ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।1987 ਵਿੱਚ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਖੇਤੀ ਅਰਥ ਸ਼ਾਸ਼ਤਰ ਵਿਸ਼ੇ ਵਿ ਚ ਐਮ..ਐਸ.ਸੀ ਕਰਨ ਉਪਰੰਤ 11 ਅਪ੍ਰੈਲ 1988 ਨੂੰ ਹੁਸ਼ਿਆਰਪੁਰ ਵਿਖੇ ਭੌਂ ਪਰਖ ਪ੍ਰਯੋਗਸ਼ਾਲਾ ਵਿੱਚ ਬਤੌਰ ਖੇਤੀਬਾੜੀ ਵਿਕਾਸ ਅਫਸਰ (ਮਿੱਟੀ ਪਰਖ) ਵਜੋਂ ਨਿਯੁੱਕਤੀ ਹੋਈ ਸੀ ।ਉਨਾਂ ਨੇ ਹਮੇਸ਼ਾਂ ਕਿਸਾਨਾਂ ਨਾਲ ਹਲੀਮੀ ਤੇ ਪਰਿਵਾਰ ਵਾਲਾ ਨਾਤਾ ਰੱਖਿਆ ।
ਡਾ. ਪ੍ਰਿਤਪਾਲ ਸਿੰਘ ਅਤੇ ਸਮੁੱਚੇ ਸਟਾਫ ਦੇ ਪ੍ਰਬੰਧਾਂ ਹੇਠ ਇਸ ਸਮਾਰੋਹ ਵਿੱਚ ਡਾ. ਹਰਿੰਦਰ ਸਿੰਘ ਬੈਂਸ ਦੇ ਪਰਿਵਾਰਕ ਮੈਂਬਰਾਂ ਸਮੇਤ ਡਾ. ਬਲਦੇਵ ਸਿੰਘ ਸੰਧੂ, ਡਾ. ਰਾਮੇਸ਼ ਕੁਮਾਰ ਸ਼ਰਮਾ, ਡਾ. ਹੰਸ ਰਾਜ, ਡਾ. ਸੰਤੋਖ ਰਾਜ (ਸਮੂਹ ਸੇਵਾ ਮੁਕਤ ਖੇਤੀਬਾੜੀ ਅਫਸਰ), ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਅਰਜੁਨ ਸਿੰਘ, ਡਾ. ਪ੍ਰਿਅੰਕਾ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਡਾ. ਵਿਕਰਾਂਤ ਧਵਨ, ਡਾ.ਸੁਖਪ੍ਰੀਤ ਸਿੰਘ ਡਿਪਟੀ ਪੀ.ਡੀ ਆਤਮਾ, ਗੁਰਦਿੱਤ ਸਿੰਘ, ਜਤਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਪਰਮਿੰਦਰ ਸਿੰਘ, ਰਜਿਤ ਕੁਮਾਰ ਸਮੇਤ ਸਮੁੱਚਾ ਸਟਾਫ ਹਾਜ਼ਰ ਸੀ।
ਵੱਖ-ਵੱਖ ਬੁਲਾਰਿਆਂ ਨੇ ਡਾ. ਹਰਿੰਦਰ ਸਿੰਘ ਬੈਂਸ ਦੇ ਨਾਲ ਬਤੀਤ ਕੀਤੇ ਸੇਵਾ ਕਾਲ ਦੇ ਸਮੇਂ ਦੌਰਾਨ ਹੋਏ ਤਜ਼ਰਬੇ ਸਾਂਝੇ ਕੀਤੇ।ਡਾ. ਹਰਿੰਦਰ ਸਿੰਘ ਬੈਂਸ ਨੇ ਸਮੂਹ ਸਟਾਫ ਦਾ ਧੰਨਵਾਦ ਕੀਤਾ।ਅੰਤ ਵਿੱਚ ਸਮੂਹ ਸਟਾਫ ਵਲੋਂ ਡਾ. ਹਰਿੰਦਰ ਸਿੰਘ ਬੈਂਸ ਦਾ ਯਾਦਗਾਰੀ ਚਿੰਨ ਦੇ ਕੇ ਸਨਮਾਨ ਕੀਤਾ।
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media