Friday, April 10, 2026

ਚੋਣ ਆਬਜ਼ਰਵਰ ਵਲੋਂ ਨਿਗਮ ਚੋਣਾਂ ਲਈ ਤਿਆਰੀਆਂ ਦਾ ਜਾਇਜ਼ਾ

ਅਧਿਕਾਰੀਆਂ ਨੂੰ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੇ ਹੁਕਮ

ਕਪੂਰਥਲਾ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਵਾਸਤੇ ਨਿਯੁੱਕਤ ਕੀਤੇ ਗਏ ਆਬਜ਼ਰਵਰ ਵਿਨੈ ਬੁਬਲਾਨੀ ਆਈ.ਏ.ਐਸ ਪ੍ਰਬੰਧਕੀ ਨਿਰਦੇਸ਼ਕ ਹਾਊਸਫੈਡ ਵਲੋਂ ਜਿਲ੍ਹੇ ਦੇ ਉਚ ਸਿਵਲ ਤੇ ਪੁਲਿਸ ਅਧਿਕਾਰੀਆਂ ਤੇ ਰਿਟਰਨਿੰਗ ਅਫਸਰਾਂ ਨਾਲ ਮੀਟਿੰਗ ਕਰਕੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
               ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਸ੍ਰੀਮਤੀ ਦੀਪਤੀ ਉੱਪਲ, ਐਸ.ਐਸ.ਪੀ ਸ੍ਰੀਮਤੀ ਕੰਵਰਦੀਪ ਕੌਰ ਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਚੋਣ ਆਬਜ਼ਰਵਰ ਨੇ ਨਿਰਦੇਸ਼ ਦਿੱਤੇ ਕਿ ਪੂਰੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਨਾਮਜਦਗੀਆਂ, ਚੋਣ ਸਮੱਗਰੀ, ਮਾਡਲ ਕੋਡ ਆਫ ਕੰਡਕਟ ਲਾਗੂ ਕਰਨ, ਸੁਰੱਖਿਆ ਵਿਵਸਥਾ, ਈ.ਵੀ.ਐਮ ਮਸ਼ੀਨਾਂ ਦੀ ਸਥਿਤੀ ਦਾ ਜਾਇਜ਼ਾ ਲਿਆ।ਉਨਾ ਸਪੱਸ਼ਟ ਕੀਤਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਨਾਮਜ਼ਦਗੀ ਲਈ ਨੋ ਆਬਜੈਕਸ਼ਨ (ਇਤਰਾਜ਼ਹੀਣਤਾ) ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ।ਆਬਜ਼ਰਵਰ ਬੁਬਲਾਨੀ ਨੇ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਉਨ੍ਹਾਂ ਨਾਲ ਮੋਬਾਇਲ ਨੰਬਰ 98147-00098 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
                   ਸੁਰੱਖਿਆ ਵਿਵਸਥਾ ਬਾਰੇ ਐਸ.ਐਸ.ਪੀ ਸ੍ਰੀਮਤੀ ਕੰਵਰਦੀਪ ਕੌਰ ਨੇ ਚੋਣ ਆਬਜ਼ਰਵਰ ਨੂੰ ਦੱਸਿਆ ਕਿ ਕੁੱਲ 96 ਬੂਥਾਂ ਵਿਚੋਂ 46 ਸੰਵੇਦਨਸ਼ੀਲ ਹਨ।
ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਨੇ ਦੱਸਿਆ ਕਿ ਸ਼ਿਕਾਇਤ ਸੈਲ ਦੀ ਸਥਾਪਨਾ, ਟਰਾਂਸਪੋਰਟ, ਆਦਰਸ਼ ਚੋਣ ਜਾਬਤਾ ਲਾਗੂ ਕਰਨ ਲਈ ਉਚ ਅਧਿਕਾਰੀਆਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।
                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ, ਐਸ ਡੀ ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ, ਐਸ ਡੀ ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਸ.ਪੀ ਜਸਬੀਰ ਸਿੰਘ ਤੇ ਸਾਰੇ ਰਿਟਰਨਿੰਗ ਅਫਸਰ ਵੀ ਹਾਜ਼ਰ ਸਨ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …